![ਜਾਣੋ 10 ਮਈ ਤੱਕ ਦੀ ਮੌਸਮ ਰਿਪੋਰਟ ਜਾਣੋ 10 ਮਈ ਤੱਕ ਦੀ ਮੌਸਮ ਰਿਪੋਰਟ](https://d2ldof4kvyiyer.cloudfront.net/media/15321/rain-alert.jpg)
ਜਾਣੋ 10 ਮਈ ਤੱਕ ਦੀ ਮੌਸਮ ਰਿਪੋਰਟ
Weather Today: ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜੇਕਰ ਦੇਖਿਆ ਜਾਵੇ ਤਾਂ ਇਨ੍ਹੀਂ ਦਿਨੀਂ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼ ਕਾਰਨ ਆਮ ਲੋਕਾਂ ਨੂੰ "ਲੂ" ਤੋਂ ਰਾਹਤ ਮਿਲੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜਿਵੇਂ ਪਿਛਲੇ ਹਫਤੇ ਮੌਸਮ ਥੋੜ੍ਹਾ ਠੰਡਾ ਅਤੇ ਥੋੜ੍ਹਾ ਗਰਮ ਬਣਿਆ ਹੋਇਆ ਸੀ, ਉਵੇਂ ਹੀ ਆਉਣ ਵਾਲੇ ਹਫਤੇ 'ਚ ਵੀ ਮੌਸਮ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
ਪੰਜਾਬ-ਹਰਿਆਣਾ ਦਾ ਮੌਸਮ
ਪਿਛਲੇ ਕਈ ਦਿਨਾਂ ਤੋਂ ਗਰਮੀ ਨਾਲ ਜੂਝ ਰਹੇ ਪੰਜਾਬ ਅਤੇ ਹਰਿਆਣਾ ਵਾਸੀਆਂ ਨੂੰ ਹੁਣ ਕੁਝ ਰਾਹਤ ਨਸੀਬ ਹੋਈ ਹੈ। ਇੱਥੇ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਮੌਸਮ ਵਿਗਿਆਨੀਆਂ ਦੀ ਮੰਨੀਏ ਤਾਂ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ-ਹਰਿਆਣਾ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਮਈ ਦੇ ਪਹਿਲੇ 10 ਦਿਨਾਂ ਦੌਰਾਨ ਦੋਵੇਂ ਸੂਬਿਆਂ ਯਾਨੀ ਪੰਜਾਬ-ਹਰਿਆਣਾ ਦੇ ਤਾਪਮਾਨ ਵਿੱਚ ਕੋਈ ਖ਼ਾਸ ਕਮੀ ਨਹੀਂ ਆਏਗੀ।
ਇਹ ਵੀ ਪੜ੍ਹੋ : 8 Degree ਤੱਕ ਲੁੜਕਿਆ ਪਾਰਾ, 29 ਅਪ੍ਰੈਲ ਤੋਂ ਮੌਸਮ 'ਚ ਵੱਡਾ ਬਦਲਾਅ
ਦਿੱਲੀ-ਐਨਸੀਆਰ ਦਾ ਮੌਸਮ
ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਹਲਕਾ ਠੰਡਾ ਅਤੇ ਗਰਮ ਬਣਿਆ ਹੋਇਆ ਹੈ। ਅਜਿਹੇ 'ਚ IMD ਦਾ ਕਹਿਣਾ ਹੈ ਕਿ ਅੱਜ ਦਿੱਲੀ 'ਚ ਘੱਟੋ-ਘੱਟ ਤਾਪਮਾਨ 18 ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਸਕਦਾ ਹੈ। ਆਈਐਮਡੀ ਮੁਤਾਬਕ ਅੱਜ ਦਿੱਲੀ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਦੀ ਵੀ ਸੰਭਾਵਨਾ ਹੈ। ਆਈਐਮਡੀ ਦੀ ਰਿਪੋਰਟ ਮੁਤਾਬਕ 27 ਅਤੇ 28 ਅਪ੍ਰੈਲ ਤੱਕ ਬਾਰਿਸ਼ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ।
ਮੌਸਮ ਸੰਬੰਧੀ ਵਿਸ਼ੇਸ਼ਤਾਵਾਂ
ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਕੱਲ੍ਹ ਵੱਧ ਤੋਂ ਵੱਧ ਤਾਪਮਾਨ 34-40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਇਸ ਤੋਂ ਇਲਾਵਾ ਦੱਖਣੀ ਪ੍ਰਾਇਦੀਪ ਭਾਰਤ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਾਰਾ 25-34 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : HEATWAVE ਵਿਚਾਲੇ ਆਈ GOOD NEWS, ਅੱਜ ਇਨ੍ਹਾਂ ਥਾਵਾਂ 'ਤੇ ਮੀਂਹ ਦੇ ਆਸਾਰ
ਹੀਟ ਵੇਵ ਦੀ ਚੇਤਾਵਨੀ
ਅਗਲੇ 24 ਘੰਟਿਆਂ ਦੌਰਾਨ ਪੂਰਬੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ ਅਤੇ ਇਸ ਦੌਰਾਨ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਆਈਐਮਡੀ ਦੇ ਅਨੁਸਾਰ, ਅਗਲੇ 2 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਗੁਜਰਾਤ ਵਿੱਚ ਤਾਪਮਾਨ ਵਿੱਚ ਵਾਧਾ ਅਤੇ ਗਿਰਾਵਟ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਮੁਤਾਬਕ ਅਗਲੇ 7 ਦਿਨਾਂ ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ "ਲੂ" ਕੋਈ ਸਥਿਤੀ ਨਹੀਂ ਹੈ।
ਮੀਂਹ ਦੀ ਚੇਤਾਵਨੀ
ਅੱਜ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਦੇ ਅਲੱਗ-ਥਲੱਗ ਸਥਾਨਾਂ ਸਮੇਤ ਓਡੀਸ਼ਾ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ/ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 28 ਅਤੇ 29 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼, ਤੇਲੰਗਾਨਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਭਾਰਤ ਦੇ ਪੱਛਮੀ ਖੇਤਰਾਂ ਲਈ ਹਲਕੀ/ਦਰਮਿਆਨੀ ਤੋਂ ਕਾਫ਼ੀ ਵਿਆਪਕ ਮੀਂਹ/ਬਰਫ਼ਬਾਰੀ ਦੇ ਨਾਲ ਗਰਜ਼-ਤੂਫ਼ਾਨ/ਬਿਜਲੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 26 ਤੋਂ 29 ਅਪ੍ਰੈਲ ਦੇ ਦੌਰਾਨ ਹਿਮਾਲੀਅਨ ਖੇਤਰ ਅਤੇ ਮੈਦਾਨੀ ਇਲਾਕਿਆਂ ਵਿੱਚ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।
Summary in English: Weather Forecast: Know the weather activities till May 10 in Punjab-Haryana