Weather Today: ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧਣ ਲੱਗੀ ਹੈ। ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ-ਯੂਪੀ 'ਚ ਠੰਡੀਆਂ ਹਵਾਵਾਂ ਦੇ ਨਾਲ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸ ਦੇਈਏ ਕਿ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਆਓ ਜਾਣਦੇ ਹਾਂ ਦੇਸ਼ ਭਰ ਦਾ ਮੌਸਮ...
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਠੰਡੀਆਂ ਹਵਾਵਾਂ ਦੇ ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਵਿਭਾਗ ਅਨੁਸਾਰ ਸੂਬੇ ਵਿੱਚ ਰਾਤ/ਸਵੇਰ ਦੇ ਸਮੇਂ ਧੁੰਦ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਰਾਤ ਦਾ ਤਾਪਮਾਨ 5 ਡਿਗਰੀ ਤੱਕ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ, ਮੌਸਮ ਖੁਸ਼ਕ ਬਣਿਆ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਦੌਰਾਨ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪਿਆ।
● ਤਾਮਿਲਨਾਡੂ, ਕੇਰਲ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋਈ।
● ਪੰਜਾਬ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਨੂੰ ਸੰਘਣੀ ਧੁੰਦ ਨੇ ਢੱਕ ਲਿਆ ਹੈ।
ਇਹ ਵੀ ਪੜ੍ਹੋ : Weather Forecast: ਪੰਜਾਬ ਦੀਆਂ ਇਨ੍ਹਾਂ ਥਾਵਾਂ 'ਤੇ 14 ਦਸੰਬਰ ਤੱਕ ਸੰਘਣੀ ਧੁੰਦ ਪੈਣ ਦੀ ਚੇਤਾਵਨੀ, ਪੜੋ 5 ਦਿਨਾਂ ਦੀ Weather Report
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਕੇਰਲ, ਤੱਟਵਰਤੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਪੂਰਬੀ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਗੰਗਾ ਦੇ ਮੈਦਾਨਾਂ ਵਿੱਚ ਦਰਮਿਆਨੀ ਤੋਂ ਹਲਕੀ ਧੁੰਦ ਸੰਭਵ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Forecast: Low visibility due to fog, appeal to be careful for the next 5 days