Weather Forecast: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ 'ਚ ਸੋਮਵਾਰ ਰਾਤ ਅਤੇ ਮੰਗਲਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਇਸ ਦੌਰਾਨ ਕੁਝ ਇਲਾਕਿਆਂ ਤੋਂ ਗੜੇ ਪੈਣ ਦੀ ਵੀ ਖ਼ਬਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਦਿੱਲੀ ਵਿੱਚ ਮੌਸਮ ਖ਼ਰਾਬ ਰਹੇਗਾ। ਆਈਐਮਡੀ ਨੇ ਤਿੰਨ ਦਿਨਾਂ ਤੱਕ ਦਿੱਲੀ ਐਨਸੀਆਰ ਦੇ ਖੇਤਰਾਂ ਵਿੱਚ ਬੱਦਲਵਾਈ ਅਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ 29 ਅਤੇ 30 ਨਵੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਵਿਦਰਭ, ਦੱਖਣ ਮੱਧ ਪ੍ਰਦੇਸ਼, ਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਪੂਰਬੀ ਰਾਜਸਥਾਨ, ਦਿੱਲੀ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਗੁਜਰਾਤ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਕੇਰਲ, ਲਕਸ਼ਦੀਪ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਈ।
● ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸੇ ਵਿੱਚ ਹਲਕੀ ਬਰਫ਼ਬਾਰੀ ਹੋਈ।
ਇਹ ਵੀ ਪੜ੍ਹੋ : Weather Today: ਗੜ੍ਹੇਮਾਰੀ ਨਾਲ ਬਿਜਲੀ ਡਿੱਗਣ ਦੀ ਖ਼ਬਰ, ਇਨ੍ਹਾਂ 2 ਦਿਨਾਂ ਲਈ ਮੌਸਮ ਵਿਭਾਗ ਵੱਲੋਂ ALERT!
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤੱਟਵਰਤੀ ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ, ਉੱਤਰ ਪ੍ਰਦੇਸ਼, ਕੇਰਲ, ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਰਫ਼ਬਾਰੀ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: 2 days of rain, winter will increase with dense fog