Weather Forecast: ਮੌਸਮ ਵਿਭਾਗ ਨੇ 15 ਸਤੰਬਰ ਤੱਕ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਯੂਪੀ, ਦਿੱਲੀ, ਉੱਤਰਾਖੰਡ, ਹਿਮਾਚਲ ਕੇਰਲ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਬਿਹਾਰ ਉੜੀਸਾ, ਝਾਰਖੰਡ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਹਲਕੀ/ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ IMD ਨੇ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਯਾਨੀ 12 ਸਤੰਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਤੋਂ ਬਾਅਦ ਮੁੜ ਤੋਂ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਪ੍ਰਗਟਾਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਮੌਨਸੂਨ ਦੇ ਅੰਸ਼ਕ ਤੌਰ 'ਤੇ ਸਰਗਰਮ ਹੋਣ ਕਾਰਨ ਹਰਿਆਣਾ ਦੇ ਵੱਖ-ਵੱਖ ਇਲਾਕਿਆਂ 'ਚ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 17 ਸਤੰਬਰ ਤੱਕ ਸੀਮਤ ਖੇਤਰਾਂ ਵਿੱਚ ਸਥਿਤੀ ਇਹੀ ਰਹਿਣ ਦੀ ਸੰਭਾਵਨਾ ਹੈ। ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪਾਰਾ 5 ਡਿਗਰੀ ਡਿੱਗਿਆ, ਇਸ ਦਿਨ ਤੋਂ Winter Weather Start
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਤੱਟੀ ਆਂਧਰਾ ਪ੍ਰਦੇਸ਼, ਲਕਸ਼ਦੀਪ, ਤੇਲੰਗਾਨਾ, ਉੱਤਰ-ਪੂਰਬੀ ਭਾਰਤ, ਉੱਤਰ-ਪੂਰਬੀ ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਰਾਜਸਥਾਨ, ਬਿਹਾਰ, ਝਾਰਖੰਡ, ਅੰਦਰੂਨੀ ਕਰਨਾਟਕ, ਰਾਇਲਸੀਮਾ, ਪੱਛਮੀ ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: 5th round of monsoon, weather fluctuations will continue till this day