Weather Forecast: ਦੇਸ਼ ਭਰ 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਵਿੱਚ ਜਿੱਥੇ ਅੱਤ ਦੀ ਗਰਮੀ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ, ਉੱਥੇ ਹੀ ਦੱਖਣੀ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਨੇ ਜ਼ੋਰ ਫੱੜ ਲਿਆ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ 5 ਜੂਨ ਤੋਂ ਮੌਸਮ ਦੇ ਮਿਜਾਜ਼ ਵਿੱਚ ਤਬਦੀਲੀ ਦੇ ਆਸਾਰ ਜਤਾਏ ਹਨ।
ਇਸ ਦੇ ਨਾਲ ਹੀ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਗਰਮੀ ਦੀ ਲਹਿਰ ਜਾਰੀ ਹੈ। ਇਨ੍ਹਾਂ ਹਿੱਸਿਆਂ ਦੇ ਸੂਬੇ ਲੂ ਅਤੇ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਵਿੱਚ ਹੀਟ ਵੇਵ ਦੀ ਤੀਬਰਤਾ ਘੱਟ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਦਿੱਲੀ ਸਮੇਤ ਉੱਤਰ-ਪੱਛਮੀ ਭਾਰਤ 'ਚ ਭਿਆਨਕ ਗਰਮੀ ਹੌਲੀ-ਹੌਲੀ ਘੱਟ ਹੋ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਹਿੱਸੇ ਦਿਨ ਵੇਲੇ ਹੀਟ ਵੇਵ ਦੀ ਲਪੇਟ 'ਚ ਰਹਿਣਗੇ। ਤੇਜ਼ ਅਤੇ ਕੜਕਦੀ ਧੁੱਪ ਕਾਰਨ ਖੁੱਲ੍ਹੇ 'ਚ ਕੰਮ ਕਰਨ ਅਤੇ ਘੁੰਮਣ ਵਾਲਿਆਂ ਨੂੰ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਰਾਤ ਨੂੰ ਧੂੜ ਭਰੀ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਨੇ ਯਕੀਨੀ ਤੌਰ 'ਤੇ ਰਾਹਤ ਦਿੱਤੀ ਹੈ। ਬਾਵਜੂਦ ਇਸਦੇ ਮੌਸਮ ਵਿਭਾਗ ਨੇ ਕੱਲ੍ਹ ਯਾਨੀ 4 ਜੂਨ ਨੂੰ ਪੰਜਾਬ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 5 ਜੂਨ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਦਰਅਸਲ, ਪੱਛਮੀ ਗੜਬੜੀ ਦੇ ਜ਼ੋਰ ਫੜਨ ਕਾਰਨ ਮੀਂਹ ਪੈਣ ਦੀ ਸੰਭਾਵਨਾ ਜਾਪਦੀ ਹੈ।
ਫਿਲਹਾਲ, ਮੌਸਮ ਵਿਭਾਗ ਨੇ ਮੌਸਮ ਵਿਭਾਗ ਨੇ ਮਾਨਸਾ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਬਠਿੰਡਾ, ਮੋਗਾ, ਮੁਕਤਸਰ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਗਰਮੀ ਦੇ ਨਾਲ-ਨਾਲ ਤੇਜ਼ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਹਰਿਆਣਾ ਦਾ ਮੌਸਮ
ਹਰਿਆਣਾ 'ਚ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਇਸ ਹਫਤੇ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ 4 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਤੋਂ 6 ਜੂਨ ਤੱਕ ਤੇਜ਼ ਹਵਾਵਾਂ ਦੇ ਨਾਲ-ਨਾਲ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ। ਦੱਸ ਦੇਈਏ ਕਿ ਹਰਿਆਣਾ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਭਿਵਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
ਕੇਰਲ, ਲਕਸ਼ਦੀਪ, ਉੱਤਰ-ਪੂਰਬੀ ਭਾਰਤ, ਉੜੀਸਾ, ਝਾਰਖੰਡ, ਵਿਦਰਭ, ਮਰਾਠਵਾੜਾ, ਦੱਖਣੀ ਕੋਂਕਣ ਅਤੇ ਪੂਰਬੀ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਦੋ ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਗਰਜ਼-ਤੂਫ਼ਾਨ ਅਤੇ ਧੂੜ ਭਰੀ ਹਨੇਰੀ ਨਾਲ ਮੀਂਹ ਪੈ ਸਕਦਾ ਹੈ।
Summary in English: Weather Today: Alert! The weather of Haryana-Punjab is about to change, cloudy-rainy forecast from 5th June