Weather Forecast: ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦਾ ਪੈਟਰਨ ਤੇਜ਼ੀ ਨਾਲ ਬਦਲ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਲੋਕ ਦਿਨ ਵੇਲੇ ਗਰਮੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ, ਸਵੇਰ ਅਤੇ ਰਾਤ ਨੂੰ ਅਜੇ ਵੀ ਹਲਕੀ ਠੰਡ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਅਤੇ ਹੋਰ ਕਈ ਸੂਬਿਆਂ 'ਚ ਤਾਪਮਾਨ ਵਧ ਸਕਦਾ ਹੈ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।
ਇਸ ਦੇ ਨਾਲ ਹੀ ਆਈਐਮਡੀ ਦੇ ਅਨੁਸਾਰ, 16 ਤੋਂ 20 ਮਾਰਚ ਦੌਰਾਨ ਗੰਗਾ ਪੱਛਮੀ ਬੰਗਾਲ ਵਿੱਚ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਭਰ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਹੁਣ ਸਾਵਧਾਨ ਰਹਿਣ ਦੀ ਲੋੜ ਹੈ। ਗਰਮੀਆਂ ਨੇ ਕੁਝ ਦਿਨ ਪਹਿਲਾਂ ਦਿੱਲੀ ਵਿਚ ਦਾਖਲਾ ਲਿਆ ਸੀ, ਪਰ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿਚ ਰਾਸ਼ਟਰੀ ਰਾਜਧਾਨੀ ਦੇ ਘੱਟੋ-ਘੱਟ ਤਾਪਮਾਨ ਵਿਚ ਚਾਰ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਇਸ ਦਾ ਮਤਲਬ ਹੈ ਕਿ 21 ਮਾਰਚ ਤੋਂ ਬਾਅਦ ਲੋਕਾਂ ਨੂੰ ਸਵੇਰ ਵੇਲੇ ਵੀ ਗਰਮੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ਹਾਲਾਂਕਿ, ਮੌਸਮ ਵਿਭਾਗ ਅਨੁਸਾਰ ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸਵੇਰੇ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਦੁਪਹਿਰ ਤੱਕ ਅਸਮਾਨ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। ਅੱਜ ਯਾਨੀ 16 ਮਾਰਚ ਨੂੰ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜੋ ਕਿ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਜਦਕਿ, ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਆਮ ਹੈ।
ਇਹ ਚਾਰ ਦਿਨ ਮਹੱਤਵਪੂਰਨ
ਮੌਸਮ ਵਿਭਾਗ ਦੀ ਮੰਨੀਏ ਤਾਂ 17 ਮਾਰਚ ਨੂੰ ਦਿੱਲੀ ਦਾ ਆਸਮਾਨ ਸਾਫ ਰਹੇਗਾ। 21 ਮਾਰਚ ਤੱਕ ਦਿੱਲੀ ਵਿੱਚ ਬੱਦਲਵਾਈ ਰਹੇਗੀ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਚਾਰ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। 21 ਮਾਰਚ ਤੱਕ ਘੱਟੋ-ਘੱਟ ਤਾਪਮਾਨ 12 ਡਿਗਰੀ ਤੋਂ 16 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 32 ਤੋਂ 35 ਤੱਕ ਵਧਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 13.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੇ ਔਸਤ ਤਾਪਮਾਨ ਤੋਂ ਇਕ ਡਿਗਰੀ ਸੈਲਸੀਅਸ ਘੱਟ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ 28.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜੋ: Weather Forecast: Odisha-Bengal 'ਚ ਤੂਫਾਨ ਦਾ Alert, ਇਨ੍ਹਾਂ ਸੂਬਿਆਂ 'ਚ ਅੱਤ ਦੀ ਗਰਮੀ Start
ਇਨ੍ਹਾਂ ਸੂਬਿਆਂ ਵਿੱਚ 20 ਮਾਰਚ ਤੱਕ ਮੀਂਹ
ਮੌਸਮ ਵਿਭਾਗ ਅਨੁਸਾਰ ਅੱਜ ਝਾਰਖੰਡ, ਉੜੀਸਾ, ਵਿਦਰਭ, ਛੱਤੀਸਗੜ੍ਹ ਅਤੇ ਪੂਰਬੀ ਮੱਧ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। 16-20 ਮਾਰਚ, 2024 ਦੌਰਾਨ ਪਹਾੜੀ ਖੇਤਰਾਂ ਵਿੱਚ ਥੋੜ੍ਹੇ ਸਮੇਂ ਵਿੱਚ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਆਈਐਮਡੀ ਦੇ ਤਾਜ਼ਾ ਅਪਡੇਟ ਦੇ ਅਨੁਸਾਰ, 20 ਅਤੇ 21 ਮਾਰਚ, 2024 ਨੂੰ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵੱਧ ਤੋਂ ਵੱਧ ਤਾਪਮਾਨ ਦਾ ਅਨੁਮਾਨ
ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-4 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਦੱਖਣੀ ਵਿਦਰਭ, ਤੇਲੰਗਾਨਾ, ਰਾਇਲਸੀਮਾ ਅਤੇ ਤਾਮਿਲਨਾਡੂ ਆਮ ਨਾਲੋਂ 1-3 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਅਗਲੇ 4-5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦਾ ਅਨੁਮਾਨ ਹੈ। ਇਸ ਸਮੇਂ ਦੌਰਾਨ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਹੋ ਸਕਦਾ ਹੈ।
Summary in English: Weather Today: Be careful! Big Alert of IMD, Temperature is going to rise from this day