Weather Forecast: ਅਗਸਤ ਮਹੀਨੇ ਵੀ ਲੋਕਾਂ ਨੂੰ ਮੀਂਹ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਨਾ ਸਿਰਫ ਉੱਤਰ ਭਾਰਤ ਵਿੱਚ ਸਗੋਂ ਦੱਖਣੀ ਭਾਰਤ ਦੇ ਕੁਝ ਸੂਬਿਆਂ ਵਿੱਚ ਵੀ ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। ਆਓ ਜਾਣਦੇ ਹਾਂ ਪਹਾੜਾਂ ਤੋਂ ਮੈਦਾਨਾਂ ਤੱਕ ਦੀ Weather Report...
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਪੰਜਾਬ ਵਿੱਚ 05 ਅਤੇ ਨੂੰ 06 ਅਗਸਤ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਦੱਸ ਦੇਈਏ ਕਿ ਬੀਤੇ ਦਿਨ ਪਏ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ 05 ਅਤੇ 06 ਅਗਸਤ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕਈ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਰਿਆਣਾ ਦੇ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੇ ਆਸਾਰ ਜਤਾਏ ਹਨ।
ਇਹ ਵੀ ਪੜ੍ਹੋ : Weather Today: ਮੀਂਹ ਨੇ ਤੋੜੇ ਰਿਕਾਰਡ, ਇਸ ਦਿਨ ਤੱਕ ਮੀਂਹ-ਝੱਖੜ-ਤੂਫ਼ਾਨ ਦਾ ਅਟੈਕ
ਦੇਸ਼ਭਰ ਦੇ ਮੌਸਮ ਦਾ ਹਾਲ
● ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ 6 ਅਗਸਤ ਤੱਕ ਮੌਸਮ ਦਾ ਪੈਟਰਨ ਪੂਰੀ ਤਰ੍ਹਾਂ ਬਦਲਿਆ ਰਹੇਗਾ।
● ਮੌਸਮ ਵਿਭਾਗ ਨੇ 6 ਅਗਸਤ ਤੱਕ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
● ਇਸ ਤੋਂ ਇਲਾਵਾ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਕੋਂਕਣ-ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਵਿਆਪਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
● ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
● ਦੇਸ਼ ਦੇ ਬਾਕੀ ਹਿੱਸਿਆਂ 'ਚ ਵੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।
Summary in English: Weather Today: big trouble is coming from the mountains