Monsoon 2022: ਮੌਸਮ ਵਿਭਾਗ ਵੱਲੋਂ ਕਈ ਸੂਬਿਆਂ ਵਿੱਚ ਅਗਲੇ 2-3 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਾਜਸਥਾਨ 'ਚ ਜਿਥੇ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਮੁੜ ਮੀਂਹ ਦੇ ਆਸਾਰ ਬਣ ਰਹੇ ਹਨ।
Punjab Weather: ਪੰਜਾਬ 'ਚ ਸ਼ਨੀਵਾਰ ਵਾਂਗ ਐਤਵਾਰ ਨੂੰ ਵੀ ਮੀਂਹ ਦਾ ਦੌਰ ਜਾਰੀ ਰਿਹਾ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਵੀ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
Haryana Weather: ਮੌਸਮ ਵਿਭਾਗ ਨੇ ਹਰਿਆਣਾ ਦੇ ਕਈ ਜਿਲ੍ਹਿਆਂ ਲਈ ਅਲਰਟ ਜਾਰੀ ਕਰਦੇ ਹੋਏ 27 ਜੁਲਾਈ ਤੋਂ 30 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Delhi-NCR Weather: ਦਿੱਲੀ-ਐਨਸੀਆਰ ਨੂੰ ਅੱਜ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬੱਦਲਵਾਈ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
UP Weather: ਉੱਤਰ ਪ੍ਰਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨ ਹੋਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Bihar Weather: ਬਿਹਾਰ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਫਿਲਹਾਲ, ਮੌਸਮ ਵਿਭਾਗ ਨੇ 28 ਜੁਲਾਈ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਬਿਹਾਰ 'ਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ ।
Uttarakhand Weather: ਉੱਤਰਾਖੰਡ 'ਚ 25 ਤੋਂ 28 ਜੁਲਾਈ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Weather Update: ਦਿੱਲੀ 'ਚ ਮੁੜ ਹੁੰਮਸ ਭਰੀ ਗਰਮੀ, ਯੂਪੀ-ਬਿਹਾਰ 'ਚ ਮੀਂਹ ਦੇ ਆਸਾਰ
Rajasthan Weather: ਰਾਜਸਥਾਨ 'ਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਮੁਤਾਬਿਕ ਅਗਲੇ 3 ਤੋਂ 4 ਦਿਨਾਂ ਤੱਕ ਸੂਬੇ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।
Alert: ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ।
Summary in English: Weather Today: Chance of rain again after Hummus in Delhi, big update from Meteorological Department