Weather Update: ਮਾਨਸੂਨ ਦੀ ਬਾਰਿਸ਼ ਨੇ ਪੂਰੇ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਦੀ ਭਵਿੱਖਬਾਣੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਕਈ ਇਲਾਕਿਆਂ 'ਚ ਲਗਾਤਾਰ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਤੋਂ 72 ਘੰਟਿਆਂ ਦੌਰਾਨ ਕੱਛ, ਮੱਧ ਮਹਾਰਾਸ਼ਟਰ, ਮੱਧ ਪ੍ਰਦੇਸ਼, ਗੋਆ, ਗੁਜਰਾਤ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਹਿਮਾਚਲ, ਜੰਮੂ, ਉੱਤਰਾਖੰਡ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
Punjab Updated Weather: ਪੰਜਾਬ 'ਚ ਬੁਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਸ਼ਹਿਰ ਸੇਵਰ ਤੋਂ ਹੀ ਸੰਘਣੇ ਬੱਦਲਾਂ ਨਾਲ ਢਕੇ ਹੋਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਈ ਥਾਵਾਂ 'ਤੇ ਮੀਂਹ ਪਿਆ। ਦੱਸ ਦੇਈਏ ਕਿ ਜਲੰਧਰ ਦੇ ਨੇੜਲੇ ਇਲਾਕਿਆਂ 'ਚ ਬੱਦਲਵਾਈ ਦਾ ਮਾਹੌਲ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 9 ਜੁਲਾਈ ਤੱਕ ਤੇਜ਼ ਹਨ੍ਹੇਰੀ ਦੀ ਵੀ ਭਵਿੱਖਬਾਣੀ ਕੀਤੀ ਹੈ।
Delhi-NCR Updated Weather: ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮੰਗਲਵਾਰ ਚਿਪਚਿਪੀ 'ਤੇ ਹੁੰਮਸ ਭਰੀ ਗਰਮੀ ਝੱਲਣੀ ਪਈ। ਇਸ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਵੱਧ ਸੀ। ਨਾਲ ਹੀ, ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Himachal Pradesh Updated Weather: ਦੱਖਣ-ਪੱਛਮੀ ਮਾਨਸੂਨ ਪਿਛਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਕਮਜ਼ੋਰ ਰਿਹਾ। ਸੂਬੇ 'ਚ ਬੁੱਧਵਾਰ ਤੋਂ ਮਾਨਸੂਨ ਦੇ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਸੂਬੇ ਵਿੱਚ ਲਗਾਤਾਰ ਚਾਰ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਮੈਦਾਨੀ ਅਤੇ ਕੇਂਦਰੀ ਪਹਾੜੀਆਂ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ, 7 ਤੋਂ 9 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Uttar Pradesh Updated Weather: ਉੱਤਰ ਪ੍ਰਦੇਸ਼ 'ਚ ਮਾਨਸੂਨ ਦੇ ਕਮਜ਼ੋਰ ਹੋਣ ਨਾਲ ਲੋਕਾਂ ਨੂੰ ਇੱਕ ਵਾਰ ਫਿਰ ਹੁੰਮਸ ਤੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਾਨਸੂਨ ਦੀ ਗਤੀਵਿਧੀ ਘਟਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੱਲ੍ਹ ਦਿਨ ਭਰ ਬੱਦਲਾਂ ਵਿੱਚੋਂ ਨਿਕਲਦੀ ਤੇਜ਼ ਧੁੱਪ ਕਾਰਨ ਲੋਕ ਪਰੇਸ਼ਾਨ ਰਹੇ। ਹਾਲਾਂਕਿ, ਹਲਕੀ ਬਾਰਿਸ਼ ਨਾਲ ਅੱਜ ਰਾਹਤ ਮਿਲ ਸਕਦੀ ਹੈ।
Uttarakhand Updated Weather: ਮੌਸਮ ਵਿਭਾਗ ਨੇ ਬੁੱਧਵਾਰ ਨੂੰ ਉੱਤਰਾਖੰਡ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਮੁਤਾਬਕ 6 ਜੁਲਾਈ ਨੂੰ ਦੇਹਰਾਦੂਨ, ਟਿਹਰੀ, ਪੌੜੀ, ਨੈਨੀਤਾਲ ਅਤੇ ਚੰਪਾਵਤ ਦੇ ਕੁਝ ਸਥਾਨਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Bihar Updated Weather: ਬਿਹਾਰ 'ਚ ਬੱਦਲਾਂ ਦੇ ਗਾਇਬ ਹੋਣ ਅਤੇ ਮੀਂਹ ਰੁਕਣ ਦੇ ਨਾਲ ਹੀ ਤੇਜ਼ ਧੁੱਪ ਨੇ ਇੱਕ ਵਾਰ ਫਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਵਧਦੀ ਗਰਮੀ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਫਿਰ ਵਧਣ ਲੱਗੀਆਂ ਹਨ। ਮੌਸਮ ਵਿਭਾਗ ਨੇ ਫਿਲਹਾਲ ਤੇਜ਼ ਮੀਂਹ ਦੀ ਸੰਭਾਵਨਾ ਦੀ ਭਵਿੱਖਬਾਣੀ ਨਹੀਂ ਕੀਤੀ ਹੈ। ਅਜਿਹੇ 'ਚ ਕਿਸਾਨਾਂ ਦੀਆਂ ਚਿੰਤਾਵਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ : Monsoon Alert: ਅੱਜ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਹੋਵੇਗੀ ਬਾਰਿਸ਼! ਮੱਧ ਪ੍ਰਦੇਸ਼ ਲਈ ਅਲਰਟ ਜਾਰੀ!
Rajasthan Updated Weather: ਰਾਜਸਥਾਨ 'ਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋਣ ਲੱਗਿਆ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਕੋਟਾ, ਜੋਧਪੁਰ, ਉਦੈਪੁਰ ਡਿਵੀਜ਼ਨ 'ਚ ਭਾਰੀ ਮੀਂਹ, ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਹਨੇਰੀ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
Madhya Pradesh Updated Weather: ਮੱਧ ਪ੍ਰਦੇਸ਼ 'ਚ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਕਰੀਬ 15 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਵੀ ਦਿੱਤੀ ਹੈ।
IMD Alert: ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਪੱਛਮੀ ਖੇਤਰਾਂ ਵਿੱਚ 5 ਤੋਂ 8 ਜੁਲਾਈ ਤੱਕ ਚੰਗੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਵਿੱਚ 7 ਤੋਂ 8 ਜੁਲਾਈ ਅਤੇ ਉੜੀਸਾ ਵਿੱਚ 5 ਤੋਂ 9 ਜੁਲਾਈ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।
Summary in English: Weather Today: Chance of rain in North India! Heavy rains in many states!