Weather Forecast: ਸਮੁੱਚਾ ਭਾਰਤ ਗਰਮੀ ਦੀ ਮਾਰ ਹੇਠ ਹੈ। ਜੇਕਰ ਸੂਬਿਆਂ ਦੀ ਗੱਲ ਕਰੀਏ ਤਾਂ ਹਰ ਸੂਬੇ ਵਿੱਚ ਤਾਪਮਾਨ ਪੁਰਾਣੇ ਡਿਗਰੀ ਸੈਲਸੀਅਸ ਰਿਕਾਰਡ ਨੂੰ ਤੋੜ ਰਿਹਾ ਹੈ। ਦਿੱਲੀ ਵਿੱਚ 30 ਮਈ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਸੀ। ਆਈਐਮਡੀ ਨੇ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਨਵੇਂ ਬਦਲਾਅ ਦੇ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ।
ਜਦੋਂਕਿ, ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਤ ਦੀ ਗਰਮੀ ਵਿੱਚ ਮੀਂਹ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ 'ਤੇ ਗਰਮੀ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ IMD ਨੇ ਤੂਫਾਨ ਅਤੇ ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦੇ ਨਾਲ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 44 ਅਤੇ 29 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਉੱਤਰ ਭਾਰਤ ਦੇ ਜ਼ਿਆਦਾਤਰ ਸੂਬੇ ਗਰਮ ਹਵਾਵਾਂ ਦੀ ਲਪੇਟ ਵਿੱਚ ਹਨ। ਇੱਥੇ ਗੱਲ ਪੰਜਾਬ-ਹਰਿਆਣਾ ਦੀ ਕਰੀਏ ਤਾਂ ਇਨ੍ਹਾਂ ਦੋਵੇਂ ਸੂਬਿਆਂ 'ਚ ਲੂ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਇੱਥੇ ਵੱਧ ਤੋਂ ਵੱਧ ਤਾਪਮਾਨ 44.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਸਿਰਸਾ ਅਤੇ ਪੰਜਾਬ ਦੇ ਫਰੀਦਕੋਟ ਵਿੱਚ ਵੀ ਤੇਜ਼ ਗਰਮੀ ਪਈ। ਇਹੀ ਕਰਨ ਹੈ ਕਿ ਪੰਜਾਬ ਦਾ ਬਠਿੰਡਾ ਹੋਰਨਾਂ ਥਾਵਾਂ ਤੋਂ ਸਭ ਤੋਂ ਗਰਮ ਰਿਹਾ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਰਾਜਸਥਾਨ ਵਿੱਚ ਅੱਤ ਦੀ ਗਰਮੀ
ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਡਿੱਗਣ ਦੇ ਬਾਵਜੂਦ ਅੱਤ ਦੀ ਗਰਮੀ ਜਾਰੀ ਹੈ। ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, 31 ਮਈ ਤੋਂ 2 ਜੂਨ ਦਰਮਿਆਨ ਜੈਪੁਰ, ਭਰਤਪੁਰ ਅਤੇ ਬੀਕਾਨੇਰ ਡਿਵੀਜ਼ਨਾਂ ਦੇ ਕੁਝ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾ ਦੇ ਨਾਲ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸੂਬੇ ਦੇ ਕੁਝ ਹਿੱਸਿਆਂ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਸਤਹੀ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜੋ: Weather Today: ਕਿਉਂ ਉਬਲ ਰਹੀ ਹੈ ਦਿੱਲੀ? ਜਾਣੋ ਕਦੋਂ ਮਿਲੇਗੀ ਉੱਤਰ ਭਾਰਤ ਨੂੰ ਗਰਮੀ ਤੋਂ ਰਾਹਤ?
ਮੌਸਮ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਲਕਸ਼ਦੀਪ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਸਿੱਕਮ, ਮੇਘਾਲਿਆ, ਅਸਾਮ, ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਉੱਤਰ-ਪੂਰਬੀ ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਤੂਫ਼ਾਨ ਆ ਸਕਦਾ ਹੈ। ਜਦੋਂਕਿ, ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ ਅਤੇ ਇਸ ਤੋਂ ਬਾਅਦ ਘੱਟ ਸਕਦੇ ਹਨ।
ਮੌਨਸੂਨ ਅਪਡੇਟ
ਮਿਲੀ ਜਾਣਕਾਰੀ ਮੁਤਾਬਕ, 5 ਜੂਨ ਤੱਕ ਮੌਨਸੂਨ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਅਸਾਮ ਦੇ ਕੁਝ ਖੇਤਰਾਂ ਵਿੱਚ ਪਹੁੰਚ ਜਾਵੇਗਾ, ਜਦੋਂਕਿ 10 ਜੂਨ ਤੱਕ ਇਹ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਉਪਰਲੇ ਹਿੱਸੇ ਅਤੇ ਪੱਛਮੀ ਬੰਗਾਲ ਵਿੱਚ ਪਹੁੰਚ ਜਾਵੇਗਾ। 15 ਜੂਨ ਤੱਕ, ਇਹ ਗੁਜਰਾਤ ਅਤੇ ਮੱਧ ਪ੍ਰਦੇਸ਼ ਦੀ ਸਰਹੱਦ 'ਤੇ ਪਹੁੰਚ ਜਾਵੇਗਾ, ਜਦੋਂਕਿ 20 ਜੂਨ ਤੱਕ, ਇਹ ਛੱਤੀਸਗੜ੍ਹ, ਉੜੀਸਾ, ਝਾਰਖੰਡ ਅਤੇ ਬਿਹਾਰ - ਗੁਜਰਾਤ ਦੇ ਅੰਦਰੂਨੀ ਖੇਤਰਾਂ, ਮੱਧ ਪ੍ਰਦੇਸ਼ ਦੇ ਮੱਧ ਹਿੱਸੇ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਤੱਕ ਪਹੁੰਚ ਜਾਵੇਗਾ। ਇਹ 25 ਜੂਨ ਤੱਕ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਪਹੁੰਚ ਜਾਵੇਗੀ, ਜਦੋਂਕਿ 30 ਜੂਨ ਤੱਕ ਇਹ ਰਾਜਸਥਾਨ, ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਪਹੁੰਚ ਜਾਵੇਗਾ।
Summary in English: Weather Today: Cloudy and rain expected in Punjab, IMD released Monsoon Report