Weather Forecast: ਇਸ ਸਾਲ ਦੇਸ਼ਭਰ ਵਿੱਚ ਮੌਨਸੂਨ ਦਾ ਰਲਵਾਂ-ਮਿਲਵਾਂ ਪ੍ਰਭਾਵ ਦੇਖਣ ਨੂੰ ਮਿਲਿਆ। ਕੁਝ ਸੂਬਿਆਂ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ। ਜਦੋਂਕਿ, ਕੁਝ ਥਾਵਾਂ 'ਤੇ ਉਮੀਦ ਨਾਲੋਂ ਘੱਟ ਮੀਂਹ ਪਿਆ। ਬਰਸਾਤ ਦਾ ਮੌਸਮ ਰੁਕਣ ਤੋਂ ਬਾਅਦ ਹੁਣ ਮੌਨਸੂਨ ਨੇ ਜ਼ਿਆਦਾਤਰ ਸੂਬਿਆਂ ਤੋਂ ਅਲਵਿਦਾ ਕਹਿ ਦਿੱਤਾ ਹੈ। ਆਓ ਜਾਣਦੇ ਹਾਂ ਆਉਂਦੇ 10 ਦਿਨਾਂ ਦੀ ਇਹ ਤਾਜ਼ਾ ਰਿਪੋਰਟ...
ਪੰਜਾਬ ਦਾ ਮੌਸਮ: Met Centre Chandigarh
ਪੰਜਾਬ 'ਚ ਫਿਲਹਾਲ ਖੁਸ਼ਕ ਮੌਸਮ ਚੱਲ ਰਿਹਾ ਹੈ, ਪਰ ਮੌਸਮ ਵਿਭਾਗ ਨੇ ਅਕਤੂਬਰ ਦੇ ਤੀਜੇ ਹਫਤੇ ਦੇ ਅੰਤ ਤੋਂ ਮੌਸਮ 'ਚ ਬਦਲਾਅ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਸਵੇਰ ਅਤੇ ਸ਼ਾਮ ਨੂੰ ਠੰਡ ਸ਼ੁਰੂ ਹੋ ਗਈ ਹੈ, ਪਰ ਜਲਦ ਹੀ ਸਰਦੀ ਪੂਰੀ ਤਰ੍ਹਾਂ ਨਾਲ ਸ਼ੁਰੂ ਹੋ ਜਾਵੇਗੀ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਉਮੀਦ ਜਤਾਈ ਹੈ।
ਹਰਿਆਣਾ ਦਾ ਮੌਸਮ: Met Centre Chandigarh
ਮੌਨਸੂਨ ਨੇ ਹੁਣ ਹਰਿਆਣਾ ਵਿੱਚ ਅਲਵਿਦਾ ਕਹਿ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਕਈ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਨਾਲ ਹੁਣ ਸਵੇਰ ਅਤੇ ਸ਼ਾਮ ਦੇ ਮੌਸਮ 'ਚ ਠੰਢਕ ਮਹਿਸੂਸ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਇਸ ਵਾਰ ਮੌਨਸੂਨ ਆਪਣੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਅਤੇ ਕਈ ਜ਼ਿਲ੍ਹਿਆਂ ਵਿੱਚ ਭਗਵਾਨ ਇੰਦਰਦੇਵਤਾ ਨਾਰਾਜ਼ ਰਹੇ। ਮੌਸਮ ਵਿਭਾਗ ਦੀ ਮੰਨੀਏ ਤਾਂ 7 ਅਕਤੂਬਰ ਤੱਕ ਸੂਬੇ ਵਿੱਚ ਹਲਕੀ ਠੰਡੀਆਂ ਹਵਾਵਾਂ ਨਾਲ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Weather Today: ਮੀਂਹ ਤੋਂ ਬਾਅਦ ਹੁਣ ਸਰਦੀ ਤੋੜੇਗੀ ਰਿਕਾਰਡ, ਸਵੇਰ-ਸ਼ਾਮ ਦੀ ਠੰਡ ਸ਼ੁਰੂ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਛੱਤੀਸਗੜ੍ਹ, ਉੜੀਸਾ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੱਛਮੀ ਅਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਦੱਖਣੀ ਉੜੀਸਾ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼ ਅਤੇ ਵਿਦਰਭ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ, ਉੱਤਰ ਪ੍ਰਦੇਸ਼ ਦੇ ਮੱਧ ਭਾਗਾਂ, ਦੱਖਣੀ ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਲਕਸ਼ਦੀਪ, ਦੱਖਣੀ ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Cold will increase in Punjab, Know weather report