Weather Forecast: ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਡਿੱਗ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਅੱਜ ਰਾਤ ਅਤੇ ਸਵੇਰੇ ਪੰਜਾਬ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਮੱਧ ਭਾਰਤ ਅਤੇ ਮਹਾਰਾਸ਼ਟਰ ਵਿੱਚ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧ ਸਕਦਾ ਹੈ। ਉੱਤਰ-ਪੱਛਮੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਅੱਜ ਯਾਨੀ ਬੁੱਧਵਾਰ ਨੂੰ ਵੀ ਅਜਿਹਾ ਹੀ ਰਹੇਗਾ, ਪਰ ਅਗਲੇ ਤਿੰਨ ਦਿਨਾਂ ਵਿੱਚ ਇਸ ਵਿੱਚ ਦੋ ਤੋਂ ਤਿੰਨ ਪ੍ਰਤੀਸ਼ਤ ਵਾਧਾ ਹੋਣ ਦੀ ਸੰਭਾਵਨਾ ਹੈ।
ਪਹਾੜਾਂ 'ਤੇ ਮੀਂਹ ਅਤੇ ਬਰਫ਼ਬਾਰੀ
16-19 ਜਨਵਰੀ ਤੱਕ ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲਾਹੌਲ-ਸਪਿਤੀ ਅਤੇ ਕਲਪਾ ਵਿੱਚ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ। ਸ਼ਿਮਲਾ ਅਤੇ ਕੁੱਲੂ ਵਰਗੇ ਇਲਾਕਿਆਂ ਵਿੱਚ ਵੀ ਮੀਂਹ ਕਾਰਨ ਤਾਪਮਾਨ ਡਿੱਗਣ ਅਤੇ ਠੰਡ ਵਧਣ ਦੀ ਸੰਭਾਵਨਾ ਹੈ। ਕਸ਼ਮੀਰ ਵਾਦੀ ਵੀ ਠੰਡ ਦੀ ਲਪੇਟ ਵਿੱਚ ਹੈ। ਇਸ ਵੇਲੇ, ਕਸ਼ਮੀਰ 'ਚਿੱਲਾ-ਏ-ਕਲਾਂ' ਦੇ ਕਠੋਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜੋ ਕਿ ਸਰਦੀਆਂ ਦਾ ਸਭ ਤੋਂ ਠੰਡਾ ਸਮਾਂ ਹੁੰਦਾ ਹੈ।
ਗੜੇਮਾਰੀ ਦੀ ਸੰਭਾਵਨਾ
ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਜੈਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨਾਂ ਵਿੱਚ ਹਲਕੀ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਠੰਡ ਦਾ ਪ੍ਰਭਾਵ ਅੰਮ੍ਰਿਤਸਰ ਅਤੇ ਮੋਗਾ ਵਰਗੇ ਇਲਾਕਿਆਂ ਵਿੱਚ ਸਭ ਤੋਂ ਵੱਧ ਮਹਿਸੂਸ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਯਾਨੀ ਬੁੱਧਵਾਰ ਤੋਂ ਕੁਝ ਥਾਵਾਂ 'ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਪੱਛਮੀ ਗੜਬੜ ਸਰਗਰਮ ਹੋ ਗਈ ਹੈ, ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Weather Today: ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ, 19 ਜਨਵਰੀ ਤੱਕ ਸਵੇਰੇ-ਸ਼ਾਮ ਰਹੇਗੀ ਸੰਘਣੀ ਧੁੰਦ, ਇਸ ਦਿਨ ਫਿਰ ਹੋਵੇਗੀ ਬਾਰਿਸ਼
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਦੱਖਣੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅੱਜ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ 15 ਜਨਵਰੀ ਨੂੰ ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
Summary in English: Weather Today: Dense fog in Punjab-Haryana-Delhi-UP, Yellow alert for rain issued by the IMD