Weather Forecast: ਉੱਤਰੀ ਭਾਰਤ ਦੇ ਕਈ ਸੂਬੇ ਠੰਡ ਦੀ ਲਪੇਟ 'ਚ ਹਨ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਹੁਣ ਸੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ।
ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।
ਸੀਤ ਲਹਿਰ ਦਾ ਅਟੈਕ
ਮੌਸਮ ਵਿਭਾਗ ਨੇ 30 ਦਸੰਬਰ, 31 ਦਸੰਬਰ ਅਤੇ 1 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ ਸਖ਼ਤ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਨਵੇਂ ਸਾਲ ਯਾਨੀ ਬੁੱਧਵਾਰ ਨੂੰ ਇਨ੍ਹਾਂ ਸਾਰੇ ਸੂਬਿਆਂ 'ਚ ਸ਼ੀਤ ਲਹਿਰ ਆਵੇਗੀ ਅਤੇ ਤਾਪਮਾਨ ਵਿੱਚ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਜਾਵੇਗੀ।
ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ
ਅਗਲੇ ਤਿੰਨ ਦਿਨ ਯਾਨੀ ਨਵੇਂ ਸਾਲ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਦੇਰ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ, ਪੱਛਮ ਅਤੇ ਮੱਧ ਭਾਰਤ ਵਿੱਚ ਤਾਪਮਾਨ 3-5 ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਕੜਾਕੇ ਦੀ ਠੰਡ ਪੈ ਸਕਦੀ ਹੈ।
ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ
ਕਸ਼ਮੀਰ ਵਿੱਚ ਮੌਸਮ ਦੀ ਸਭ ਤੋਂ ਭਾਰੀ ਬਰਫ਼ਬਾਰੀ ਕਾਰਨ ਹਵਾਈ, ਰੇਲ ਅਤੇ ਸੜਕੀ ਆਵਾਜਾਈ ਵਿੱਚ ਵਿਘਨ ਪਿਆ ਹੈ। ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਰਫ਼ਬਾਰੀ ਕਾਰਨ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਬਨਿਹਾਲ ਅਤੇ ਬਾਰਾਮੂਲਾ ਵਿਚਾਲੇ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਸ੍ਰੀਨਗਰ ਤੋਂ ਹਵਾਈ ਆਵਾਜਾਈ ਠੱਪ ਹੋ ਗਈ ਹੈ।
ਇਹ ਵੀ ਪੜ੍ਹੋ: Punjab-Haryana 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ Alert, ਮੌਸਮ ਵਿਭਾਗ ਨੇ ਜਾਰੀ ਕੀਤੀ 26, 27 ਅਤੇ 28 ਦਸੰਬਰ ਦੀ Weather Report
ਦਿੱਲੀ 'ਚ ਸੀਤ ਲਹਿਰ
ਐਤਵਾਰ ਨੂੰ ਦਿੱਲੀ 'ਚ ਬੱਦਲਵਾਈ ਅਤੇ ਠੰਡਾ ਮੌਸਮ ਸੀ। ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ-ਐਨਸੀਆਰ ਵਿੱਚ ਅੱਜ ਯਾਨੀ ਸੋਮਵਾਰ ਨੂੰ ਵੀ ਬੱਦਲਵਾਈ ਅਤੇ ਸੀਤ ਲਹਿਰ ਜਾਰੀ ਰਹੇਗੀ। ਇਸ ਕਾਰਨ ਤਾਪਮਾਨ ਹੇਠਾਂ ਆ ਜਾਵੇਗਾ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਆਮ ਨਾਲੋਂ ਬਹੁਤ ਘੱਟ ਹੈ, ਜਦੋਂਕਿ ਮੀਂਹ ਕਾਰਨ ਘੱਟੋ-ਘੱਟ ਤਾਪਮਾਨ 12.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਪੰਜਾਬ-ਹਰਿਆਣਾ-ਰਾਜਸਥਾਨ ਦਾ ਮੌਸਮ
ਪੰਜਾਬ ਅਤੇ ਹਰਿਆਣਾ ਵਿੱਚ ਐਤਵਾਰ ਨੂੰ ਵੀ ਮੀਂਹ ਪਿਆ। ਅੰਮ੍ਰਿਤਸਰ, ਲੁਧਿਆਣਾ ਅਤੇ ਅੰਬਾਲਾ ਵਰਗੇ ਸ਼ਹਿਰਾਂ ਵਿੱਚ ਤਾਪਮਾਨ ਹੇਠਾਂ ਚਲਾ ਗਿਆ ਹੈ। ਰਾਜਸਥਾਨ ਵਿੱਚ ਦਰਮਿਆਨੀ ਬਾਰਿਸ਼ ਹੋਈ, ਝਾਲਾਵਾੜ ਜ਼ਿਲ੍ਹੇ ਵਿੱਚ 86 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਕੁਝ ਪੂਰਬੀ ਇਲਾਕਿਆਂ ਵਿੱਚ ਗੜੇ ਵੀ ਪਏ। ਸੰਘਣੀ ਧੁੰਦ ਨੇ ਖੇਤਰ ਦੇ ਕੁਝ ਹਿੱਸਿਆਂ ਵਿੱਚ ਦ੍ਰਿਸ਼ਟੀ ਨੂੰ ਘਟਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਦਿਨ ਭਰ ਮੀਂਹ ਪੈਣ ਨਾਲ ਵੱਧ ਤੋਂ ਵੱਧ ਤਾਪਮਾਨ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Summary in English: Weather Today: Double Attack of Cold Wave from January 1, drop of 3 to 4 degrees Celsius in Punjab-Haryana-Chandigarh-Delhi-Rajasthan