Weather Forecast: ਉੱਤਰ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਘੱਟ ਗਈਆਂ ਹਨ, ਪਰ ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਦਾ ਮੌਸਮ ਫਿਰ ਸ਼ੁਰੂ ਹੋ ਗਿਆ ਹੈ। ਬੁਧਵਾਰ ਯਾਨੀ 6 ਸਤੰਬਰ 2023 ਨੂੰ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ 7 ਸਤੰਬਰ ਯਾਨੀ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਤ੍ਰਿਪੁਰਾ, ਪੱਛਮੀ ਬੰਗਾਲ, ਉੜੀਸਾ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ, ਛੱਤੀਸਗੜ੍ਹ, ਮਹਾਰਾਸ਼ਟਰ ਵਿੱਚ ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਵਿੱਚ ਮੌਨਸੂਨ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਗਿਆ ਹੈ ਅਤੇ ਹੁੰਮਸ ਵਾਲੀ ਗਰਮੀ ਨੇ ਆਪਣਾ ਫੜ ਲਿਆ ਹੈ। ਖੁਸ਼ਕ ਮੌਸਮ ਦੇ ਚਲਦਿਆਂ ਪੰਜਾਬ ਵਾਸੀ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਤਾਜ਼ਾ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਇੱਕ ਹਫ਼ਤੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਦੋਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿੱਚ ਫਿਲਹਾਲ ਮੌਸਮੀ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਸੂਬੇ 'ਚੋਂ ਮੌਨਸੂਨ ਦੇ ਲਗਾਤਾਰ ਸੁਸਤ ਰਹਿਣ ਦੇ ਸੰਕੇਤ ਮਿਲ ਰਹੇ ਹਨ। ਫਿਲਹਾਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਉੱਤਰੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਅਤੇ ਹੁੰਮਸ ਵਾਲਾ ਰਹੇਗਾ। ਇਸ ਦੌਰਾਨ 9 ਸਤੰਬਰ ਤੋਂ ਮੌਸਮ ਦਾ ਨਵਾਂ ਸਿਸਟਮ ਆਉਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਕਦੇ ਮੀਂਹ-ਕਦੇ ਗਰਮੀ, 15 ਸਤੰਬਰ ਤੋਂ ਬਾਅਦ ਸਰਦੀ, Weather Report ਜਾਰੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੱਤਰੀ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤੇਲੰਗਾਨਾ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਪੱਛਮੀ ਬੰਗਾਲ, ਝਾਰਖੰਡ ਦੇ ਕੁਝ ਹਿੱਸਿਆਂ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਉੱਤਰ-ਪੂਰਬੀ ਭਾਰਤ, ਸਿੱਕਮ, ਤੱਟੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਦੱਖਣੀ ਗੁਜਰਾਤ, ਪੂਰਬੀ ਰਾਜਸਥਾਨ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Dry weather, then heavy drop in temperature