Weather Forecast: ਇਸ ਸਮੇਂ ਨਵੇਂ ਪੱਛਮੀ ਗੜਬੜੀ ਅਤੇ ਚੱਕਰਵਾਤੀ ਤੂਫਾਨ 'ਮਿਚੌਂਗ' ਦਾ ਅਸਰ ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਦਸ ਦੇਈਏ ਕਿ ਦੱਖਣੀ ਸੂਬਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੜੀਸਾ ਸਮੇਤ ਕਈ ਸੂਬਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਦੂਜੇ ਪਾਸੇ ਅੱਜ ਯਾਨੀ ਮੰਗਲਵਾਰ 5 ਦਸੰਬਰ ਨੂੰ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪਹਾੜੀ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਠੰਡ ਵਧ ਗਈ ਹੈ। ਲੋਕਾਂ ਨੂੰ ਠੰਡ ਦੇ ਨਾਲ-ਨਾਲ ਧੁੰਦ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਠੰਡ ਅਤੇ ਵਿਜ਼ੀਬਿਲਟੀ ਦੀ ਦਿੱਕਤ ਕਾਰਨ ਵਾਹਨਾਂ ਦੀ ਰਫਤਾਰ 'ਤੇ ਬ੍ਰੇਕ ਲੱਗ ਗਈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਧੁੰਦ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਫਿਲਹਾਲ ਅਗਲੇ ਚਾਰ-ਪੰਜ ਦਿਨਾਂ ਤੱਕ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ, ਇਸ ਦੇ ਲਈ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਤਾਮਿਲਨਾਡੂ ਦੇ ਉੱਤਰੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ, ਪੂਰਬੀ ਰਾਜਸਥਾਨ, ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੜੀਸਾ, ਦੱਖਣੀ ਛੱਤੀਸਗੜ੍ਹ, ਦੱਖਣੀ ਭਾਰਤੀ ਕਰਨਾਟਕ, ਲਕਸ਼ਦੀਪ ਅਤੇ ਮਰਾਠਵਾੜਾ ਵਿੱਚ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : Weather Today: 7 ਦਸੰਬਰ ਤੋਂ ਮੌਸਮ 'ਚ ਵੱਡਾ ਬਦਲਾਅ, ਇੱਥੇ ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਆਂਧਰਾ ਪ੍ਰਦੇਸ਼ ਵਿੱਚ 90 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਪੂਰਬੀ ਤੇਲੰਗਾਨਾ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਕਰਨਾਟਕ, ਗੰਗਾ ਪੱਛਮੀ ਬੰਗਾਲ, ਛੱਤੀਸਗੜ੍ਹ ਦੇ ਕੁਝ ਹਿੱਸਿਆਂ ਅਤੇ ਦੱਖਣੀ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਵਿਦਰਭ, ਤੇਲੰਗਾਨਾ, ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Fog increased people's problems, know today's weather