Weather Forecast: ਉੱਤਰੀ ਭਾਰਤ ਵਿੱਚ ਮੌਸਮ ਦਾ ਪੈਟਰਨ ਤੇਜ਼ੀ ਨਾਲ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਅੱਜ ਤੋਂ ਕਈ ਸੂਬਿਆਂ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ, 30 ਦਸੰਬਰ ਤੱਕ ਦਿੱਲੀ ਵਿੱਚ ਸਵੇਰੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਦਿੱਲੀ 'ਚ ਨਵੇਂ ਸਾਲ ਦੇ ਪਹਿਲੇ ਦਿਨ ਕੜਾਕੇ ਦੀ ਠੰਡ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਜ ਯਾਨੀ ਕ੍ਰਿਸਮਿਸ ਵਾਲੇ ਦਿਨ ਦਿੱਲੀ 'ਚ ਆਸਮਾਨ ਸਾਫ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 6-9 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਸੀ।
● ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਦੇਖੀ ਗਈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
● ਇਸ ਤੋਂ ਇਲਾਵਾ ਅਗਲੇ 2 ਦਿਨਾਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਪੈ ਰਹੀ ਹੈ। ਆਈਐਮਡੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਚੰਬਾ, ਕਾਂਗੜਾ, ਕੁੱਲੂ, ਕਿਨੌਰ, ਸ਼ਿਮਲਾ ਅਤੇ ਸਿਰਮੌਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Fury of rain-snowfall-snowy winds continues, high alert in these 10 districts of Punjab