Weather Forecast: ਭਰ ਗਰਮੀ ਦੇ ਮਹੀਨੇ 'ਚ ਪੈ ਰਿਹਾ ਮੀਂਹ ਲੋਕਾਂ ਨੂੰ ਹੈਰਾਨ ਕਰ ਰਿਹਾ ਹੈ। ਬਾਰ-ਬਾਰ ਬਦਲ ਰਹੇ ਮੌਸਮ ਦੇ ਮਜਾਜ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ 30 ਮਈ ਨੂੰ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਤੇਜ਼ ਗਰਜ਼-ਤੂਫ਼ਾਨ ਦੇ ਨਾਲ ਕੁਝ ਖੇਤਰਾਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਹੈ। ਆਓ ਜਾਣਦੇ ਹਾਂ ਅੱਜ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 30 ਮਈ ਨੂੰ ਪੰਜਾਬ ਦੀਆਂ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 31 ਮਈ ਨੂੰ ਸੂਬੇ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਨਾਲ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
● ਮੌਸਮ ਵਿਭਾਗ ਨੇ ਜੂਨ ਮਹੀਨੇ ਦੀ ਸ਼ੁਰੂਆਤ ਵੀ ਮੀਂਹ ਨਾਲ ਹੋਣ ਦੀ ਪੇਸ਼ੀਨਗੋਈ ਕੀਤੀ ਹੈ।
● ਮੌਸਮ ਵਿਭਾਗ ਦਾ ਕਹਿਣਾ ਹੈ ਕਿ 01 ਅਤੇ 02 ਜੂਨ ਨੂੰ ਕੁਝ ਥਾਵਾਂ 'ਤੇ ਮੀਂਹ ਨਾਲ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ
● ਇਸ ਤੋਂ ਬਾਅਦ ਪੰਜਾਬ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ 30-31 ਜੂਨ ਨੂੰ ਆਫ਼ਤ ਭਰਿਆ ਮੀਂਹ, 1 ਜੂਨ ਤੋਂ ਬਦਲੇਗਾ ਮੌਸਮ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ 'ਚ ਵੀ 30 ਮਈ ਯਾਨੀ ਅੱਜ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 31 ਮਈ ਨੂੰ ਭਾਰੀ ਮੀਂਹ ਨਾਲ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
● ਮੌਸਮ ਵਿਭਾਗ ਨੇ 01 ਅਤੇ 02 ਨੂੰ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ।
● ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਇੱਕ ਚੱਕਰਵਾਤੀ ਚੱਕਰ ਦੱਖਣ-ਪੱਛਮੀ ਰਾਜਸਥਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਬਣਿਆ ਹੋਇਆ ਹੈ।
● ਇੱਕ ਟ੍ਰਫ ਪੂਰਬੀ ਮੱਧ ਪ੍ਰਦੇਸ਼ ਤੋਂ ਤਾਮਿਲਨਾਡੂ ਤੱਕ ਫੈਲਿਆ ਹੋਇਆ ਹੈ।
ਇਹ ਵੀ ਪੜ੍ਹੋ : Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 27, 28 ਅਤੇ 29 ਮਈ ਤੱਕ ਮੀਂਹ ਅਤੇ ਤੂਫ਼ਾਨ
ਅਗਲੇ 24 ਘੰਟਿਆਂ ਵਿੱਚ ਮੌਸਮ ਦੀ ਗਤੀਵਿਧੀ: Skymet Weather
● ਰਾਜਸਥਾਨ, ਕੇਰਲ, ਤਾਮਿਲਨਾਡੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਰਾਜਸਥਾਨ, ਹਰਿਆਣਾ, ਦਿੱਲੀ ਅਤੇ ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ 'ਤੇ ਧੂੜ ਭਰੀ ਹਨੇਰੀ ਦੇ ਨਾਲ ਤੂਫਾਨ ਦੇ ਨਾਲ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ, ਉੱਤਰ-ਪੂਰਬੀ ਭਾਰਤ, ਸਿੱਕਮ, ਮਹਾਰਾਸ਼ਟਰ, ਤੇਲੰਗਾਨਾ ਅਤੇ ਕਰਨਾਟਕ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Hailstorm with heavy rain, weather is expected to remain bad till this day