Weather Forecast: ਮੌਨਸੂਨ ਨੇ ਦੇਸ਼ ਦੇ ਸਾਰੇ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਕਿਤੇ ਹਲਕੀ ਬਾਰਿਸ਼ ਤਾਂ ਕਿਤੇ ਤੇਜ਼ ਬਾਰਿਸ਼ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਅਨੁਸਾਰ 6 ਜੁਲਾਈ ਤੱਕ ਤੱਟਵਰਤੀ ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਦੱਖਣ, ਉੱਤਰੀ ਅਤੇ ਪੂਰਬ ਦੇ ਜ਼ਿਆਦਾਤਰ ਸੂਬਿਆਂ ਵਿੱਚ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 5 ਜੁਲਾਈ ਤੋਂ ਮੌਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਆਓ ਜਾਣਦੇ ਹਾਂ ਮੌਸਮ ਦਾ ਹਾਲ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 03 ਜੁਲਾਈ ਯਾਨੀ ਅੱਜ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 04 ਜੁਲਾਈ ਨੂੰ ਵੀ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ 03 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 04 ਜੁਲਾਈ ਨੂੰ ਵੀ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 05 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਮੀਂਹ ਨੇ ਤੋੜਿਆ 6 ਸਾਲਾਂ ਦਾ ਰਿਕਾਰਡ, ਜਾਣੋ ਅੱਜ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਸਿੱਕਮ, ਅਸਾਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਤੱਟਵਰਤੀ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਤਾਮਿਲਨਾਡੂ ਤੱਟ ਉੱਤੇ ਇੱਕ ਜਾਂ ਦੋ ਤਿੱਖੇ ਛਿੱਟਿਆਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਦੱਖਣੀ ਗੁਜਰਾਤ, ਆਂਧਰਾ ਪ੍ਰਦੇਸ਼, ਉੜੀਸਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਛੱਤੀਸਗੜ੍ਹ, ਵਿਦਰਭ ਮਰਾਠਵਾੜਾ, ਤੇਲੰਗਾਨਾ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Know the weather from 4 to 9 July