Weather Forecast: ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨ ਕਾਫੀ ਅਹਿਮ ਰਹਿਣ ਵਾਲੇ ਹਨ, ਕਿਉਂਕਿ ਉੱਤਰ ਭਾਰਤ 'ਚ ਗਰਮੀ ਆਪਣਾ ਪ੍ਰਚੰਡ ਰੂਪ ਧਾਰਨ ਕਰਨ ਵਾਲੀ ਹੈ। "ਲੂ" ਦੇ ਥਪੇੜੇ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੇ ਹਨ, ਜਿਸਦੇ ਚਲਦਿਆਂ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। IMD ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਪੱਛਮੀ ਬੰਗਾਲ, ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਜਤਾਈ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਮੰਗਲਵਾਰ ਨੂੰ ਵੀ ਮੌਸਮ ਵਿਭਾਗ ਨੇ ਰਾਜਧਾਨੀ 'ਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੇ ਨਾਲ ਆਮ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਜਤਾਈ ਸੀ। ਇਸ ਦੇ ਬਾਵਜੂਦ ਗਰਮ ਮੌਸਮ ਕਾਰਨ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਅੱਜ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 20 ਅਤੇ 21 ਅਪ੍ਰੈਲ ਨੂੰ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋਵੇਗੀ। ਇਸ ਤੋਂ ਬਾਅਦ 24 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ 37 ਅਤੇ 38 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : PUNJAB 'ਚ 18 ਤੋਂ 21 ਅਪ੍ਰੈਲ ਤੱਕ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ, IMD ਵੱਲੋਂ ALERT
ਪੰਜਾਬ-ਹਰਿਆਣਾ ਦਾ ਮੌਸਮ
ਦਿਨੋ-ਦਿਨ ਵੱਧ ਰਹੀ ਗਰਮੀ ਨੇ ਹੁਣ ਭਿਆਨਕ ਰੂਪ ਲੈਣਾ ਸ਼ੁਰੂ ਕਰ ਦਿੱਤਾ ਹੈ। ਗੱਲ ਹਰਿਆਣਾ-ਪੰਜਾਬ ਦੀ ਕਰੀਏ ਤਾਂ ਇਨ੍ਹਾਂ ਦੋਵੇਂ ਸੂਬਿਆਂ 'ਚ ਤਾਪਮਾਨ ਸਿਖਰਾਂ 'ਤੇ ਪੁੱਜ ਗਿਆ ਹੈ, ਜਿਸਦੇ ਚਲਦਿਆਂ ਲੋਕ ਖੱਜਲ-ਖੁਆਰ ਹੋ ਰਹੇ ਹਨ। ਮੌਸਮ ਵਿਭਾਗ ਮੁਤਾਬਕ ਹਰਿਆਣਾ 'ਚ ਅੱਜ ਤੋਂ ਅਗਲੇ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਅਤੇ "ਲੂ" ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਆਉਣ ਵਾਲੀ ਤਬਦੀਲੀ ਨੂੰ ਦੇਖਦਿਆਂ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਦੀ ਪੇਸ਼ੀਨਗੋਈ ਕੀਤੀ ਹੈ। ਅਗਲੇ 2 ਦਿਨਾਂ ਤੱਕ ਤਾਪਮਾਨ 'ਚ ਕੁਝ ਗਿਰਾਵਟ ਆ ਸਕਦੀ ਹੈ। ਫਿਲਹਾਲ, ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਹੀਟ ਵੇਵ (Heat Wave) ਦੀ ਲਪੇਟ ਵਿੱਚ ਹਨ।
ਇਹ ਵੀ ਪੜ੍ਹੋ : Heat Wave ਦੀ ਲਪੇਟ 'ਚ ਸਮੁੱਚਾ ਉੱਤਰ ਭਾਰਤ, ਤਾਪਮਾਨ 43 Degree ਤੋਂ ਪਾਰ
ਮੌਸਮ ਵਿਭਾਗ ਦੀ ਭਵਿੱਖਬਾਣੀ
● ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ 'ਚ ਗਰਮੀ ਦਾ ਕਹਿਰ ਜਾਰੀ ਰਹੇਗਾ।
● ਬਿਹਾਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ 'ਚ ਅਗਲੇ ਚਾਰ-ਪੰਜ ਦਿਨਾਂ ਤੱਕ ਗਰਮੀ ਵਧੇਗੀ।
● ਆਂਧਰਾ ਪ੍ਰਦੇਸ਼ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਸੂਬੇ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ।
● ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਸ਼ਨੀਵਾਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
25 ਅਪ੍ਰੈਲ ਤੋਂ ਬਾਅਦ ਮੌਸਮ 'ਚ ਬਦਲਾਅ
ਪੱਛਮੀ ਗੜਬੜੀ ਅਤੇ ਦੱਖਣ-ਪੱਛਮੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ਵਿੱਚ ਕਈ ਥਾਵਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਹਰਿਆਣਾ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿੱਚ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਸਾਰੀਆਂ ਗਤੀਵਿਧੀਆਂ ਤੋਂ ਬਾਅਦ 25 ਅਪ੍ਰੈਲ ਤੋਂ ਤਾਪਮਾਨ ਫਿਰ ਵਧ ਜਾਵੇਗਾ।
Summary in English: Weather Today: "Loo" alert in 6 states, Change in weather after April 25