Weather Forecast: ਭਾਰਤ ਦੇ ਕਈ ਸੂਬਿਆਂ ਵਿੱਚ ਮੌਨਸੂਨ ਨੇ ਅਲਵਿਦਾ ਕਹਿ ਦਿੱਤਾ ਹੈ, ਪਰ ਓਡੀਸ਼ਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਅਜੇ ਵੀ ਜਾਰੀ ਹਨ। ਮੌਸਮ ਵਿਭਾਗ ਮੁਤਾਬਕ 21 ਤਰੀਕ ਤੋਂ ਮੌਸਮ 'ਚ ਬਦਲਾਅ ਹੋਵੇਗਾ। 22 ਅਕਤੂਬਰ ਤੋਂ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 20 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 21 ਅਤੇ 22 ਅਕਤੂਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਹੈ ਅਤੇ ਮੁੜ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਹੋ ਜਾਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਦੇ ਮਿਜਾਜ਼ 'ਚ ਵੱਡੀ ਤਬਦੀਲੀ ਆਉਣ ਵਾਲੀ ਹੈ। ਫਿਲਹਾਲ, ਮੌਸਮ ਖੁਸ਼ਕ ਬਣਿਆ ਹੋਇਆ ਹੈ, ਪਰ 22 ਅਤੇ 23 ਅਕਤੂਬਰ ਨੂੰ ਆ ਰਹੀ ਨਵੀ ਪੱਛਮੀ ਗੜਬੜ ਕਾਰਨ ਮੌਸਮ 'ਚ ਮੁੜ ਬਦਲਾਅ ਆ ਸਕਦਾ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਠੰਡ ਨੇ ਠਾਰੇ ਲੋਕ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦਾ ਕੰਮ ਹੋ ਸਕਦੈ ਜ਼ਿਆਦਾ ਖ਼ਰਾਬ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤੱਟਵਰਤੀ ਆਂਧਰਾ ਪ੍ਰਦੇਸ਼, ਤੱਟੀ ਕਰਨਾਟਕ, ਤਾਮਿਲਨਾਡੂ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● 21 ਅਤੇ 21 ਅਕਤੂਬਰ ਨੂੰ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ, ਦੱਖਣ-ਪੂਰਬੀ ਅਰਬ ਸਾਗਰ ਅਤੇ ਮੱਧ ਅਰਬ ਸਾਗਰ ਦੇ ਮਛੇਰਿਆਂ ਨੂੰ ਅਗਲੇ ਦੋ ਤੋਂ ਤਿੰਨ ਦਿਨਾਂ ਲਈ ਚੇਤਾਵਨੀ ਦਿੱਤੀ ਗਈ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Monsoon Return, But rain likely in Odisha