Weather Forecast: ਪੰਜਾਬ ਵਿੱਚ ਮੌਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਨੇ ਮਾਝਾ, ਮਾਲਵਾ ਅਤੇ ਦੁਆਬਾ ਵਿੱਚ ਮੌਨਸੂਨ ਦੇ ਵਧੇਰੇ ਸਰਗਰਮ ਹੋਣ ਦੀ ਸੂਚਨਾ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਤੋਂ 15 ਜੁਲਾਈ ਤੱਕ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਾਰੀ ਮੀਂਹ ਲਈ ਅਲਰਟ ਵੀ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 07 ਅਤੇ 08 ਜੁਲਾਈ ਨੂੰ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਵਿੱਚ ਤੂਫ਼ਾਨ/ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਨੇ 15 ਜੁਲਾਈ ਤੱਕ ਭਾਰੀ ਮੀਂਹ ਦੇ ਚਲਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਵੀ 07 ਅਤੇ 08 ਜੁਲਾਈ ਨੂੰ ਬਹੁਤੀਆਂ ਥਾਵਾਂ 'ਤੇ ਭਾਰੀ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਅਗਲੇ 05 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈਕਿ 7 ਤੋਂ 15 ਜੁਲਾਈ ਤੱਕ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Weather Today: ਹੁੰਮਸ ਤੋਂ ਬਾਅਦ Monsoon Active, ਪੰਜਾਬ 'ਚ ਇਸ ਦਿਨ ਤੱਕ ਭਰਵਾਂ ਮੀਂਹ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ ਅਤੇ ਗੁਜਰਾਤ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
● ਮੱਧ ਪ੍ਰਦੇਸ਼, ਰਾਜਸਥਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ ਦੇ ਕੁਝ ਹਿੱਸਿਆਂ, ਅਰੁਣਾਚਲ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਵਿਦਰਭ ਅਤੇ ਮੱਧ ਮਹਾਰਾਸ਼ਟਰ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਅੰਦਰੂਨੀ ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਲੱਦਾਖ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: More than normal rain is expected in these districts of Majha-Malwa-Doaba.