Weather Forecast: ਦੇਸ਼ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਗੱਲ ਉੱਤਰੀ ਭਾਰਤ ਦੀ ਕਰੀਏ ਤਾਂ ਇੱਥੇ ਕਈ ਥਾਵਾਂ 'ਤੇ ਅੱਤ ਦੀ ਗਰਮੀ ਦਾ ਦੌਰ ਚਾਲ ਰਿਹਾ ਹੈ, ਜਦੋਂਕਿ ਕਈ ਥਾਵਾਂ 'ਤੇ ਮੀਂਹ ਦੀਆਂ ਗਤੀਵਿਧੀਆਂ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਜਦੋਂਕਿ, ਯੂਪੀ, ਦਿੱਲੀ, ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅੱਜ ਯਾਨੀ 5 ਜੂਨ ਤੋਂ 7 ਜੂਨ ਤੱਕ ਦਿੱਲੀ 'ਚ ਬਾਰਿਸ਼ ਅਤੇ ਹਨੇਰੀ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ ਲੋਕਾਂ ਨੂੰ ਭਰ ਗਰਮੀ ਤੋਂ ਕੁਝ ਰਾਹਤ ਹੱਦ ਤੱਕ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ 'ਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਅਜਿਹੀ ਸਥਿਤੀ ਦੀ ਸੰਭਾਵਨਾ ਜਤਾਈ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਸਿੱਕਮ, ਅਸਾਮ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਾਂ ਜਤਾਈ ਹੈ। ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਉੜੀਸਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਿਹਾਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਜਦੋਂਕਿ, ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਖੇਤਰਾਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ।
Summary in English: Weather Today: Pre-monsoon activities have started in North India, cloudy and cold winds continue in these states including Delhi, know the weather conditions