1. Home
  2. ਮੌਸਮ

Weather Today: ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ 'ਚ ਪੰਜਾਬ, ਇਸ ਦਿਨ ਤੋਂ ਠੰਡ ਘਟ ਹੋਣੀ ਸ਼ੁਰੂ, ਪੜੋ IMD ਦੀ ਇਹ ਵੱਡੀ ਅਪਡੇਟ

ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟ ਵਿਜ਼ੀਬਿਲਟੀ ਨੇ ਪੂਰੇ ਉੱਤਰੀ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪਿਛਲੇ ਚਾਰ-ਪੰਜ ਦਿਨਾਂ ਤੋਂ ਦਿੱਲੀ-ਐਨਸੀਆਰ ਸਮੇਤ ਕਈ ਸੂਬਿਆਂ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਜਲਦੀ ਹੀ ਮੌਸਮ 'ਚ ਬਦਲਾਅ ਹੋਣ ਵਾਲਾ ਹੈ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕਾਫੀ ਹੱਦ ਤੱਕ ਰਾਹਤ ਮਿਲੇਗੀ। ਇੱਥੇ ਜਾਣੋ IMD ਦੁਆਰਾ ਜਾਰੀ ਕੀਤਾ ਗਿਆ ਇਹ ਵੱਡਾ ਮੌਸਮ ਅਪਡੇਟ।

Gurpreet Kaur Virk
Gurpreet Kaur Virk
ਠੰਡ ਨੇ ਠਾਰੇ ਪੰਜਾਬ ਦੇ ਲੋਕ

ਠੰਡ ਨੇ ਠਾਰੇ ਪੰਜਾਬ ਦੇ ਲੋਕ

Weather Forecast: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਪੂਰੇ ਉੱਤਰ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ, ਹਰਿਆਣਾ, ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟ ਵਿਜ਼ੀਬਿਲਟੀ ਦੀ ਸਥਿਤੀ ਬਣੀ ਹੋਈ ਹੈ।

ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ 11 ਜਨਵਰੀ ਤੋਂ ਲੋਕਾਂ ਨੂੰ ਠੰਡ ਤੋਂ ਛੁਟਕਾਰਾ ਮਿਲਣ ਦਾ ਸੰਕੇਤ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਨੇ ਦੱਸਿਆ ਕਿ 11 ਜਨਵਰੀ ਤੋਂ Cold Day ਦੀ ਸਥਿਤੀ ਘੱਟ ਜਾਵੇਗੀ।

ਪੰਜਾਬ ਦਾ ਮੌਸਮ

ਪੰਜਾਬ ’ਚ ਸੰਘਣੀ ਧੁੰਦ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਹੋਣੇ ਦੁਰਲੱਭ ਹੋ ਗਏ ਹਨ। ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਵੇਲੇ ਬਿਲਕੁਲ ਵੀ ਧੁੱਪ ਨਹੀਂ ਨਿਕਲ ਰਹੀ। ਜਦੋਂਕਿ, ਕੁਝ ਜ਼ਿਲ੍ਹਿਆਂ ’ਚ ਦੁਪਹਿਰ ਇਕ ਵਜੇ ਤੋਂ ਬਾਅਦ ਕੁਝ ਦੇਰ ਲਈ ਹਲਕੀ ਧੁੱਪ ਦੇਖਣ ਨੂੰ ਮਿਲ ਰਹੀ ਹੈ, ਪਰ ਧੁੰਦ ਦੇ ਪ੍ਰਭਾਵ ਕਾਰਨ ਧੁੱਪ ਵੀ ਬੇਅਸਰ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ’ਚ ਹੁਣ ਹੌਲੀ-ਹੌਲੀ ਧੁੰਦ ਘਟਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਵੀ ਰਾਹਤ ਮਿਲੇਗੀ। ਹਾਲੇ ਤਕ ਧੁੰਦ ਦੀ ਵਜ੍ਹਾ ਨਾਲ ਦਿਸਣ ਸਮਰੱਥਾ 50 ਮੀਟਰ ਤੋਂ ਘੱਟ ਜਾਂ ਇਸਦੇ ਆਸਪਾਸ ਚੱਲ ਰਹੀ ਹੈ, ਪਰ ਆਉਣ ਵਾਲੇ ਦੋ ਤਿੰਨ ਦਿਨਾਂ ’ਚ ਦਿਸਣ ਸਮਰੱਥਾ 100 ਤੋਂ 200 ਮੀਟਰ ਹੋ ਜਾਵੇਗੀ, ਜਿਸ ਨਾਲ ਵਾਹਨ ਚਾਲਕਾਂ ਨੂੰ ਰਾਹਤ ਮਿਲੇਗੀ।

ਦੱਖਣੀ ਭਾਰਤ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਇਕ-ਦੋ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਤਾਮਿਲਨਾਡੂ, ਕੇਰਲ, ਲਕਸ਼ਦੀਪ, ਤੇਲੰਗਾਨਾ, ਕਰਨਾਟਕ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜੋ: Weather Today: 11 ਜਨਵਰੀ ਤੋਂ ਮੌਸਮ 'ਚ ਵੱਡਾ ਬਦਲਾਅ, Zero Visibility ਕਾਰਨ ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ALERT

ਉੱਤਰ ਭਾਰਤ ਦਾ ਮੌਸਮ

ਮੌਸਮ ਵਿਭਾਗ ਦੀ ਮੰਨੀਏ ਤਾਂ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ। ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ, ਉੜੀਸਾ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਲਡ ਡੇ ਦੇ ਹਾਲਾਤ ਬਣ ਸਕਦੇ ਹਨ। ਗੱਲ ਪਹਾੜੀ ਸੂਬਿਆਂ ਦੀ ਕਰੀਏ ਤਾਂ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰ-ਪੱਛਮੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ।

Summary in English: Weather Today: Punjab in the grip of dense fog and cold wave, the cold will start decreasing from this day, read this big update of IMD

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters