1. Home
  2. ਮੌਸਮ

Weather Today: ਠੰਡ ਨੇ ਠਾਰੇ ਲੋਕ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦਾ ਕੰਮ ਹੋ ਸਕਦੈ ਜ਼ਿਆਦਾ ਖ਼ਰਾਬ

ਮੌਸਮ ਵਿਭਾਗ ਨੇ ਅਗਲੀ ਪੱਛਮੀ ਗੜਬੜ 22 ਜਾਂ 23 ਅਕਤੂਬਰ ਨੂੰ ਆਉਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ IMD ਨੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ ਦਿੱਤੇ ਹਨ।

Gurpreet Kaur Virk
Gurpreet Kaur Virk
ਪੰਜਾਬ-ਹਰਿਆਣਾ-ਦਿੱਲੀ 'ਚ ਵਧੇਗੀ ਠੰਡ

ਪੰਜਾਬ-ਹਰਿਆਣਾ-ਦਿੱਲੀ 'ਚ ਵਧੇਗੀ ਠੰਡ

Weather Forecast: ਪਹਾੜਾਂ 'ਤੇ ਬਰਫਬਾਰੀ ਸ਼ੁਰੂ ਹੋ ਗਈ ਹੈ, ਜਿਸਦੇ ਚਲਦਿਆਂ ਮੈਦਾਨੀ ਇਲਾਕੇ ਠੰਡੇ ਹੋ ਗਏ ਹਨ। ਜੀ ਹਾਂ, ਸਮੁੱਚੇ ਉੱਤਰ ਭਾਰਤ ਵਿੱਚ ਬਰਫੀਲੀਆਂ ਹਵਾਵਾਂ ਚੱਲਣ ਕਾਰਨ ਸਰਦੀ ਨੇ ਆਪਣਾ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਨਤੀਜਨ ਪੰਜਾਬ-ਹਰਿਆਣਾ-ਦਿੱਲੀ-ਰਾਜਸਥਾਨ ਸਮੇਤ ਉੱਤਰ ਭਾਰਤ ਦੇ ਸਾਰੇ ਸੂਬੇ ਠੰਡੀਆਂ ਹਵਾਵਾਂ ਦੀ ਲਪੇਟ 'ਚ ਆ ਗਏ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਹਾਲੇ ਵੀ ਮੀਂਹ ਦੀਆਂ ਗਤੀਵਿਧੀਆਂ ਖ਼ਤਮ ਨਹੀਂ ਹੋਣ ਵਾਲੀਆਂ। IMD ਨੇ ਮੀਂਹ-ਝੱਖੜ-ਬਰਫੀਲੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਫਿਲਹਾਲ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਜਦੋਂਕਿ, ਇਸ ਤੋਂ ਬਾਅਦ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਮੀਂਹ ਅਤੇ ਠੰਡੀਆਂ ਹਵਾਵਾਂ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਸੀਬ ਹੋਈ ਹੈ। ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਧੁੱਪ ਨਿਕਲੀ, ਜਿਸ ਕਾਰਨ ਮੌਸਮ ਪੂਰੀ ਤਰ੍ਹਾਂ ਸਾਫ ਰਿਹਾ। ਰਾਤ ਦੇ ਤਾਪਮਾਨ 'ਚ ਗਿਰਾਵਟ ਕਾਰਨ ਸਵੇਰ ਅਤੇ ਸ਼ਾਮ ਨੂੰ ਠੰਡਕ ਮਹਿਸੂਸ ਹੋਣ ਲੱਗੀ ਹੈ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ 'ਚ ਤਾਜ਼ਾ ਗੜਬੜੀ ਕਾਰਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਫਿਲਹਾਲ, ਮੌਸਮ ਵਿਭਾਗ ਨੇ ਹੁਣ ਹਰਿਆਣਾ ਦਾ ਮੌਸਮ ਖੁਸ਼ਕ ਹੋਣ ਦੀ ਸੰਭਾਵਨਾ ਜਤਾਈ ਹੈ। IMD ਦਾ ਕਹਿਣਾ ਹੈ ਕਿ ਉੱਤਰ ਭਾਰਤ ਵਿੱਚ ਅਗਲੀ ਪੱਛਮੀ ਗੜਬੜ 22 ਅਤੇ 23 ਅਕਤੂਬਰ ਨੂੰ ਆ ਸਕਦੀ ਹੈ, ਜਿਸ ਕਾਰਨ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Today: 4 ਦਿਨ ਰਾਹਤ, ਫਿਰ ਆਉਣ ਵਾਲੀ ਹੈ ਵੱਡੀ ਆਫ਼ਤ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਕੇਰਲ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।

● ਸਿੱਕਮ, ਉੱਤਰ-ਪੂਰਬੀ ਭਾਰਤ, ਤੱਟੀ ਆਂਧਰਾ ਪ੍ਰਦੇਸ਼, ਤੱਟਵਰਤੀ ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਕੇਰਲ ਤੱਟ ਅਤੇ ਲਕਸ਼ਦੀਪ ਖੇਤਰ ਦੇ ਨਾਲ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਆ ਸਕਦੀਆਂ ਹਨ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Punjab Weather Report

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters