Weather Forecast: ਮੌਸਮ ਵਿਭਾਗ ਨੇ ਅੱਜ ਯਾਨੀ 30 ਨਵੰਬਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਸੂਬੇ ਵਿੱਚ ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ। ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਹਰਿਆਣਾ ਵਿੱਚ ਮੌਸਮ 1 ਦਸੰਬਰ ਤੱਕ ਬਦਲਿਆ ਰਹਿਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੇਲੰਗਾਨਾ ਅਤੇ ਮਰਾਠਵਾੜਾ ਵਿੱਚ ਇੱਕ-ਦੋ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਵਿਦਰਭ, ਦੱਖਣ-ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਦਿੱਲੀ, ਹਰਿਆਣਾ, ਰਾਜਸਥਾਨ, ਮੱਧ ਮਹਾਰਾਸ਼ਟਰ, ਅੰਦਰੂਨੀ ਕਰਨਾਟਕ, ਅੰਦਰੂਨੀ ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਬਿਹਾਰ ਅਤੇ ਸਿੱਕਮ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਿਆ।
● ਦਿੱਲੀ ਅਤੇ ਐਨਸੀਆਰ ਦੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਸੁਧਾਰ ਹੋਇਆ ਹੈ।
ਇਹ ਵੀ ਪੜ੍ਹੋ : Weather Today: 2 ਦਿਨ ਮੀਂਹ, ਇਸ ਦਿਨ ਤੋਂ ਸੰਘਣੀ ਧੁੰਦ ਨਾਲ ਵਧੇਗੀ ਸਰਦੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਪੱਛਮੀ ਹਿਮਾਲਿਆ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।
● ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਥਿਤੀ ਖਰਾਬ ਤੋਂ ਗੰਭੀਰ ਹੋਵੇਗੀ, ਜਿੱਥੇ ਤੇਜ਼ ਹਵਾਵਾਂ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਪੈਦਾ ਕਰ ਸਕਦੀਆਂ ਹਨ।
● ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੀਆਂ ਕਈ ਥਾਵਾਂ 'ਤੇ ਭਾਰੀ ਮੀਂਹ ਨਾਲ ਹਲਕੀ ਅਤੇ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।
● ਅੰਦਰੂਨੀ ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain forecast in entire Punjab except West Malwa, Alert in 11 districts