Weather Forecast: ਸਾਲ 2023 'ਚ ਮੌਨਸੂਨ ਆਪਣੇ ਵੱਖ-ਵੱਖ ਰੰਗ ਵਿਖਾ ਰਿਹਾ ਹੈ। ਕਿਤੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਜਦੋਂਕਿ ਕਿਤੇ ਸੋਕੇ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹੇ 'ਚ ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਪਹਾੜਾਂ ਤੋਂ ਲੈ ਕੇ ਮੈਦਾਨਾਂ ਤੱਕ ਮੀਂਹ ਪੈਣ ਦੇ ਆਸਾਰ ਜਤਾਏ ਹਨ। ਆਓ ਜਾਣਦੇ ਹਾਂ ਮੌਸਮ ਵਿੱਚ ਆਉਣ ਵਾਲੇ ਵੱਡੇ ਬਦਲਾਅ ਦੀ ਇਹ ਪੂਰੀ ਰਿਪੋਰਟ...
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਗੱਲ ਅਗਸਤ ਮਹੀਨੇ ਦੀ ਕਰੀਏ ਤਾਂ ਮੌਸਮ ਵਿਭਾਗ ਨੇ ਅੱਜ ਯਾਨੀ 02 ਅਗਸਤ ਤੋਂ ਲੈ ਕੇ 06 ਅਗਸਤ ਤੱਕ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਜਤਾਏ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਵੀ ਜਤਾਈ ਹੈ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਪੇਸ਼ੀਨਗੋਈ ਕੀਤੀ ਹੈ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ 02 ਅਗਸਤ ਤੋਂ ਮੀਂਹ ਦੀਆਂ ਗਤੀਵਿਧੀਆਂ ਜਾਤੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 03 ਤੋਂ 06 ਅਗਸਤ ਤੱਕ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਨੇ ਸੂਬੇ ਵਿੱਚ 03, 04 ਅਤੇ 05 ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Weather Today: ਨਹੀਂ ਟਲਿਆ ਮੀਂਹ ਦਾ ਖ਼ਤਰਾ, 6 ਅਗਸਤ ਤੱਕ ਮੀਂਹ, ਜਾਣੋ 7 ਅਗਸਤ ਤੋਂ ਬਾਅਦ ਦੀ ਗਤੀਵਿਧੀ
ਪਹਾੜਾਂ ਤੋਂ ਮੈਦਾਨਾਂ ਤੱਕ ਭਾਰੀ ਮੀਂਹ
● ਮੌਸਮ ਵਿਭਾਗ ਮੁਤਾਬਕ ਯੂਪੀ ਵਿੱਚ 7 ਅਗਸਤ ਤੱਕ ਮੌਸਮ ਖ਼ਰਾਬ ਰਹੇਗਾ।
● ਉੱਤਰਾਖੰਡ ਵਿੱਚ ਤੇਜ਼ ਬਿਜਲੀ ਅਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
● ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਅਤੇ ਚੱਟਾਨਾਂ ਡਿੱਗਣ ਦੀ ਸੰਭਾਵਨਾ ਹੈ।
● 2 ਅਗਸਤ ਨੂੰ ਮੱਧ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਬਿਹਾਰ-ਝਾਰਖੰਡ ਵਿੱਚ ਅੱਜ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
● ਦਿੱਲੀ ਵਿੱਚ ਅੱਜ ਯਾਨੀ 2 ਅਗਸਤ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।
Summary in English: Weather Today: Rain is expected on this day of August