Weather Alert: ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਮੌਸਮ ਵਿੱਚ ਠੰਠਕ ਘੋਲ ਦਿੱਤੀ ਹੈ। ਕਈ ਸੂਬਿਆਂ ਵਿੱਚ ਹੋ ਰਹੀ ਬਾਰਿਸ਼ ਵਿਚਕਾਰ ਹੁਣ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਇੱਕ ਅਪਡੇਟ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ ਅਤੇ ਉੱਤਰਾਖੰਡ ਵਿੱਚ ਮਾਨਸੂਨ ਦੀ ਛੇਤੀ ਐਂਟਰੀ ਹੋ ਸਕਦੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ।
Punjab Updated Weather: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਦਾ ਮਿਜਾਜ਼ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਬਾਰਿਸ਼ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
Delhi-NCR Updated Weather: ਦਿੱਲੀ-ਐਨਸੀਆਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ ਅਤੇ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਅੱਠ ਘੱਟ ਹੈ, ਜੋ ਪਿਛਲੇ ਨੌਂ ਸਾਲਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 2013 ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ ਸੀ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹਾਲੇ 2 ਦਿਨ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜ਼ਿਆਦਾਤਰ ਜਿਲਿਆਂ 'ਚ ਹਨੇਰੀ, ਬਿਜਲੀ ਚਮਕਣ ਅਤੇ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ 'ਚ 22 ਜੂਨ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਹੁਣ 20 ਜੂਨ ਦੀ ਬਜਾਏ 25 ਜੂਨ ਤੱਕ ਸੂਬੇ ਵਿੱਚ ਪਹੁੰਚਣ ਦੀ ਸੰਭਾਵਨਾ ਹੈ।
Uttar Pradesh Updated Weather: ਪ੍ਰੀ-ਮਾਨਸੂਨ ਦਾ ਅਸਰ ਉੱਤਰ ਪ੍ਰਦੇਸ਼ 'ਚ ਅਜੇ ਪਹੁੰਚਣਾ ਬਾਕੀ ਹੈ। ਫਿਲਹਾਲ, ਲੋਕਾਂ ਨੂੰ ਨਮੀ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਲਖਨਊ 'ਚ ਹੁੰਮਸ ਭਰੀ ਗਰਮੀ ਪੈ ਰਹੀ ਹੈ। ਜਿਸਦੇ ਚਲਦਿਆਂ ਲੋਕਾਂ ਦਾ ਕੜਕਦੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਅੱਜ (ਸੋਮਵਾਰ) ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਹਲਕੀ ਬੱਦਲਵਾਈ ਰਹਿ ਸਕਦੀ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 29 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਹੋ ਸਕਦਾ ਹੈ। ਗਾਜ਼ੀਆਬਾਦ ਵਿੱਚ ਅੱਜ ਗਰਜ ਨਾਲ ਮੀਂਹ ਪੈ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
Uttarakhand Updated Weather: ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪਵੇਗਾ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੂਰਾ ਹਫ਼ਤਾ ਮੌਸਮ ਅਜਿਹਾ ਹੀ ਬਣਿਆ ਰਹਿ ਸਕਦਾ ਹੈ। ਫਿਲਹਾਲ, ਮਾਨਸੂਨ ਨੂੰ ਉੱਤਰਾਖੰਡ ਪਹੁੰਚਣ ਲਈ 5 ਤੋਂ 7 ਦਿਨ ਹੋਰ ਲੱਗ ਸਕਦੇ ਹਨ, ਯਾਨੀ ਲੋਕਾਂ ਨੂੰ ਮਾਨਸੂਨ ਲਈ 25 ਜੂਨ ਤੱਕ ਦਾ ਇੰਤਜ਼ਾਰ ਕਰਨਾ ਪਵੇਗਾ।
ਇਹ ਵੀ ਪੜ੍ਹੋ : Monsoon 2022: ਪੰਜਾਬ-ਰਾਜਸਥਾਨ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ! ਜਾਣੋ ਅੱਜ ਦਾ ਮੌਸਮ!
Rajasthan Updated Weather: ਰਾਜਸਥਾਨ ਦੇ ਕਈ ਇਲਾਕਿਆਂ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪ੍ਰੀ-ਮਾਨਸੂਨ ਮੀਂਹ ਦਾ ਇਹ ਦੌਰ ਅਗਲੇ ਦੋ-ਤਿੰਨ ਦਿਨਾਂ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਪੂਰੇ ਸੂਬੇ 'ਚ ਮਾਨਸੂਨ ਦੀ ਐਂਟਰੀ ਹੋ ਜਾਵੇਗੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ 'ਚ 22 ਜੂਨ ਤੱਕ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। ਯਾਨੀ ਰਾਜਸਥਾਨ 'ਚ ਅਗਲੇ ਹਫਤੇ ਤੋਂ ਮੌਸਮ ਸੁਹਾਵਣਾ ਅਤੇ ਮੀਂਹ ਨਾਲ ਸ਼ੁਰੂ ਹੋਣ ਦੀ ਸੰਭਾਵਨਾ ਹੈ।
IMD Alert: ਦੱਖਣ-ਪੱਛਮੀ ਮਾਨਸੂਨ 19 ਜੂਨ ਨੂੰ ਗੁਜਰਾਤ, ਮੱਧ ਪ੍ਰਦੇਸ਼, ਵਿਦਰਭ ਦੇ ਬਾਕੀ ਹਿੱਸਿਆਂ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਗੰਗਾ ਪੱਛਮੀ ਬੰਗਾਲ, ਝਾਰਖੰਡ ਅਤੇ ਬਿਹਾਰ ਦੇ ਕੁਝ ਹੋਰ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਉੱਤਰਾਖੰਡ ਦੇ ਕਈ ਇਲਾਕਿਆਂ 'ਚ ਵੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 23 ਜੂਨ ਤੱਕ ਉੱਤਰਾਖੰਡ ਵਿੱਚ ਦਾਖਲ ਹੋਵੇਗਾ। ਮਾਨਸੂਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਉੱਤਰਾਖੰਡ ਵਿੱਚ ਆਫ਼ਤ ਪ੍ਰਬੰਧਨ ਨਾਲ ਜੁੜੇ ਸਾਰੇ ਵਿਭਾਗਾਂ ਦੇ ਅਧਿਕਾਰੀ ਚੌਕਸ ਹੋ ਗਏ ਹਨ।
Summary in English: Weather Today: Rain likely in these states including Delhi! Know the weather today!