Wearher Forecast: ਉੱਤਰ ਭਾਰਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਗੱਲ ਅੱਜ ਯਾਨੀ 15 ਮਈ ਦੀ ਕਰੀਏ ਤਾਂ ਪੰਜਾਬ, ਹਰਿਆਣਾ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ਦਾ ਪਾਰਾ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ।
ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 16 ਤੋਂ 18 ਮਈ ਤੱਕ ਹੀਟ ਵੇਵ (Heatwave) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 4-5 ਦਿਨਾਂ ਤੱਕ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਅਜਿਹੇ 'ਚ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਦਿੱਲੀ ਦਾ ਮੌਸਮ
ਦਿੱਲੀ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਇਸ ਹਫਤੇ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 41 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਹੀਟਵੇਵ ਦਾ ਅਲਰਟ
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਉੱਤਰ ਪ੍ਰਦੇਸ਼, ਪੰਜਾਬ, ਦੱਖਣੀ ਹਰਿਆਣਾ, ਬਿਹਾਰ, ਉੱਤਰੀ ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ 16-18 ਮਈ ਦੌਰਾਨ ਹੀਟ ਵੇਵ ਦੀ ਚਿਤਾਵਨੀ ਦਿੱਤੀ ਗਈ ਹੈ। 17 ਅਤੇ 18 ਮਈ ਨੂੰ ਪੰਜਾਬ, ਦੱਖਣ ਹਰਿਆਣਾ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਗਰਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ। ਮੱਧ ਭਾਰਤ ਦੇ ਕਈ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ
ਮੌਸਮ ਵਿਭਾਗ ਅਨੁਸਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅਗਲੇ 7 ਦਿਨਾਂ ਦੌਰਾਨ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ, ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ ਅਤੇ ਮਹੇ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਕੋਂਕਣ ਅਤੇ ਗੋਆ ਵਿੱਚ ਮੌਸਮ ਬਦਲਣ ਵਾਲਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਦੌਰਾਨ ਯਾਨਮ, ਤੇਲੰਗਾਨਾ, ਰਾਇਲਸੀਮਾ, ਉੱਤਰੀ ਅੰਦਰੂਨੀ ਕਰਨਾਟਕ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। 15 ਮਈ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਆਸਾਮ, ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ਵਿੱਚ 17 ਅਤੇ 18 ਮਈ, 2024 ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 17-19 ਮਈ, 2024 ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।
Summary in English: Weather Today: Torture of 45 degrees from Delhi to Punjab, expected to change in weather from this day