Weather Forecast: ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਗਰਮੀ ਦੇ ਤਪਿਸ਼ ਵਾਲ਼ੇ ਮਹੀਨੇ ਇਸ ਵਾਰ ਠੰਡੇ ਮੌਸਮ ਦਾ ਇਹਸਾਸ ਕਰਾ ਰਹੇ ਹਨ। ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਨਸੀਬ ਹੋਈ ਹੈ। ਹਾਲਾਂਕਿ, ਕੱਲ੍ਹ ਯਾਨੀ ਵੀਰਵਾਰ ਨੂੰ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਧੁੱਪ ਖਿੜੀ ਰਹੀ, ਬਾਵਜੂਦ ਇਸਦੇ ਮੌਸਮ ਵਿਭਾਗ ਨੇ ਮੁੜ ਤੋਂ ਮੀਂਹ ਦੀ ਚੇਤਾਵਨੀ ਦਿੱਤੀ ਹੈ। ਆਓ ਜਾਣਦੇ ਹਾਂ ਅੱਜ ਕਿਹੜੀ-ਕਿਹੜੀ ਥਾਵਾਂ 'ਤੇ ਮੀਂਹ ਪੈਣਾ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਬੇਸ਼ਕ ਕੱਲ੍ਹ ਅਤੇ ਅੱਜ ਯਾਨੀ 04 ਅਤੇ 05 ਮਈ ਲਈ ਧੁੱਪ ਨਾਲ ਕਿਤੇ-ਕਿਤੇ ਮੀਂਹ ਦੀਆਂ ਹਲਕਿਆਂ ਫੁਹਾਰਾਂ ਦੀ ਭਵਿੱਖਬਾਣੀ ਕੀਤੀ ਗਈ ਹੈ, ਪਰ ਮੌਸਮ ਵਿਭਾਗ ਨੇ 6 ਅਤੇ 7 ਮਈ ਨੂੰ ਭਾਰੀ ਮੀਂਹ ਦਾ ਸਿਲਸਿਲਾ ਮੁੜ ਤੋਂ ਸ਼ੁਰੂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਚਲਦਿਆਂ 8 ਮਈ ਤੋਂ ਪਹਿਲਾਂ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਅੱਜ ਯਾਨੀ 05 ਮਈ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਘੱਟੋ-ਘੱਟ ਤਾਪਮਾਨ 19 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Punjab 'ਚ ਆਉਣ ਵਾਲੇ 5 ਦਿਨ ਸਭ ਤੋਂ ਭਾਰੀ, IMD ਵੱਲੋਂ ਮੀਂਹ ਦੀ ਭਵਿੱਖਬਾਣੀ
ਪੰਜਾਬ ਦਾ ਮੌਸਮ: Met Centre Chandigarh
ਪੰਜਾਬ 'ਚ ਅੱਜ ਯਾਨੀ 05 ਮਈ ਨੂੰ ਅਲੱਗ-ਥਲੱਗ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 06 ਅਤੇ 07 ਤਰੀਕ ਨੂੰ ਕੁਝ ਥਾਵਾਂ 'ਤੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ, ਜਦੋਂਕਿ 08 ਮਈ ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 05 ਤੋਂ 07 ਮਈ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਜਦੋਂਕਿ, 06 ਮਈ 2023 ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਵਧੇਗਾ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ALERT: ਇਨ੍ਹਾਂ ਸੂਬਿਆਂ 'ਚ 2 ਮਈ ਲਈ ਔਰੇਂਜ ਅਲਰਟ, 3 ਤੋਂ 5 ਮਈ ਤੱਕ ਯੈਲੋ ਅਲਰਟ
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ 'ਚ 05 ਤਰੀਕ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਦੀ ਸੰਭਾਵਨਾ; 06 ਅਤੇ 07 ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਾਂਗ ਹਰਿਆਣਾ 'ਚ ਵੀ ਮੌਸਮ ਵਿਭਾਗ ਨੇ ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਜਤਾਈ ਹੈ।
ਹਰਿਆਣਾ 'ਚ 06 ਮਈ 2023 ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦੇ ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ, ਜਦੋਂਕਿ 07 ਮਈ 2023 ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਨਾਲ ਗਰਜ਼/ਬਿਜਲੀ ਚਮਕਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।
Summary in English: Weather Today: Torture of rain till May 7, Expect change in weather from this day