Weather Forecast: ਦੇਸ਼ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ, ਪਰ ਮੌਸਮ ਵਿਭਾਗ ਮੁਤਾਬਕ ਇਸ ਦਾ ਅਸਰ ਉਨ੍ਹਾਂ ਸੂਬਿਆਂ 'ਚ ਹੀ ਦੇਖਣ ਨੂੰ ਮਿਲੇਗਾ, ਜਿੱਥੇ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਾਂ ਜਿੱਥੇ ਬਾਰਿਸ਼ ਹੋ ਰਹੀ ਹੈ। ਬਾਕੀ ਸੂਬਿਆਂ ਵਿੱਚ ਅਕਤੂਬਰ ਆਮ ਨਾਲੋਂ ਵੱਧ ਗਰਮ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅੱਜ ਯਾਨੀ 07 ਅਕਤੂਬਰ ਨੂੰ ਭਾਰੀ ਬਾਰਿਸ਼ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਸਕਦੀਆਂ ਹਨ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਆਉਂਦੇ 03 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ, ਪਰ ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਪੰਜਾਬ ਵਿੱਚ ਮੁੜ ਤੋਂ ਮੌਸਮ ਖੁਸ਼ਕ ਹੋ ਜਾਵੇਗਾ। ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਦੀ ਮੰਨੀਏ ਤਾਂ ਮੌਸਮ ਦਾ ਉਤਰਾਅ-ਚੜ੍ਹਾਅ ਪਹਿਲਾਂ ਵਾਂਗ ਹੀ ਰਹੇਗਾ। ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ। ਹਾਲਾਂਕਿ, ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਅਗਲੇ 04 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਖੁਸ਼ਕ ਹੋ ਜਾਵੇਗਾ। ਇਸ ਤੋਂ ਬਾਅਦ 11 ਅਕਤੂਬਰ ਤੋਂ ਮੁੜ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਉਮੀਦ ਜਤਾਈ ਹੈ।
ਇਹ ਵੀ ਪੜ੍ਹੋ : Weather Today: ਠੰਡੀਆਂ ਹਵਾਵਾਂ ਨੇ ਵਧਾਈ ਹੱਡ ਭੰਨਵੀਂ ਠੰਡ, 8 ਅਕਤੂਬਰ ਤੋਂ ਬਾਅਦ ਮੀਂਹ ਸ਼ੁਰੂ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅਸਾਮ ਅਤੇ ਮੇਘਾਲਿਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਅਰੁਣਾਚਲ ਪ੍ਰਦੇਸ਼, ਦੱਖਣੀ ਕੇਰਲ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
● ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੱਤਰੀ ਉੜੀਸਾ, ਝਾਰਖੰਡ, ਬਿਹਾਰ, ਗੋਆ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਝਾਰਖੰਡ, ਉੱਤਰੀ ਛੱਤੀਸਗੜ੍ਹ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਦੱਖਣੀ ਮੱਧ ਮਹਾਰਾਸ਼ਟਰ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Triple attack of rain-thunderstorm-fog, 15 degrees will hit in October